Punjab ਪਹੁੰਚਣ ’ਤੇ ਸਚਿਨ ਪਾਇਲਟ ਦਾ ਭਰਵਾਂ ਸਵਾਗਤ; ਵੜਿੰਗ ਨੇ 2027 ’ਚ ਕਾਂਗਰਸ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 15 ਸਤੰਬਰ,ਬੋਲੇ ਪੰਜਾਬ ਬਿਊਰੋ;

ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੇ ਪੰਜਾਬ ਦੌਰੇ ਦੌਰਾਨ ਲਾਲੜੂ ਪਹੁੰਚਣ ’ਤੇ ਕਾਂਗਰਸੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਪਾਇਲਟ ਦੇ ਸਵਾਗਤ ਲਈ ਸੈਂਕੜੇ ਵਰਕਰ ਇਕੱਠੇ ਹੋਏ, ਜਿਸ ਦੌਰਾਨ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪਾਰਟੀ ਦੇ ਕਈ ਸੀਨੀਅਰ ਅਤੇ ਸਥਾਨਕ ਆਗੂ ਮੌਜੂਦ ਰਹੇ।

ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ, ਹਨੀ ਪੰਡਿਤ, ਅੰਕਿਤ ਜੈਨ, ਕੌਂਸਲਰ ਭੁਪਿੰਦਰ ਸਿੰਘ ਬੰਟੀ ਰਾਣਾ, ਲੈਂਡ ਮਾਰਗੇਜ ਬੈਂਕ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਕੰਬੋਜ, ਜਰਨੈਲ ਸਿੰਘ ਝਰਮੜੀ, ਅਵਤਾਰ ਸਿੰਘ ਜੜੋਤ, ਮਨਪ੍ਰੀਤ ਸਿੰਘ ਕੁਰਲੀ, ਹੈਪੀ ਕੁਰਲੀ ਅਤੇ ਕੁਲਦੀਪ ਸਿੰਘ ਬਰਟਾਣਾ ਸਮੇਤ ਪੰਚਾਂ, ਸਰਪੰਚਾਂ ਤੇ ਸਾਬਕਾ ਬਲਾਕ ਸਮਿਤੀ ਮੈਂਬਰਾਂ ਨੇ ਪਾਇਲਟ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ।ਇਸ ਇਕੱਠ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਵਿੱਚ ਪਾਰਟੀ ਦੀ ਇਕਜੁੱਟਤਾ ਦਾ ਦਾਅਵਾ ਕਰਦਿਆਂ ਕਿਹਾ ਕਿ ਵਰਕਰ ਅਤੇ ਆਗੂ ਇਕੱਠੇ ਹੋ ਕੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪੰਜਾਬ ਵਿੱਚ ਆਪਣਾ ਸਿਆਸੀ ਗ੍ਰਾਫ਼ ਮੁੜ ਉੱਪਰ ਲਿਜਾਣ ਵਿੱਚ ਸਫ਼ਲ ਰਹੇਗੀ ਅਤੇ 2027 ਵਿੱਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਦੀ ਜਾਂਚ ਕਰਵਾਈ ਜਾਵੇਗੀ। ਸੂਬੇ ਵਿੱਚ ਕਾਨੂੰਨ ਦਾ ਰਾਜ ਸਥਾਪਿਤ ਕੀਤਾ ਜਾਵੇਗਾ ਅਤੇ ਕਿਸਾਨਾਂ, ਮੁਲਾਜ਼ਮਾਂ, ਵਪਾਰੀਆਂ ਤੇ ਦਲਿਤਾਂ ਸਮੇਤ ਹਰ ਵਰਗ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣਗੇ।ਇਸ ਮੌਕੇ ਸਚਿਨ ਪਾਇਲਟ ਨੇ ਵੀ ਵਰਕਰਾਂ ਦਾ ਹੌਸਲਾ ਵਧਾਉਂਦਿਆਂ ਉਨ੍ਹਾਂ ਨੂੰ ਆਪਸੀ ਮਤਭੇਦ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।