ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।
धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥
अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।
Dhanaasaree, Fifth Mehl: One who forgets the Lord of life, the Great Giver – know that he is most unfortunate. One whose mind is in love with the Lord’s lotus feet, obtains the pool of ambrosial nectar. ||1|| Your humble servant awakes in the Love of the Lord’s Name. All laziness has departed from his body, and his mind is attached to the Beloved Lord. ||Pause|| Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. ||2||16||47||
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਬਾਰਹ ਮਾਹਾ ਮਾਂਝ ਮਹਲਾ ੫ ਘਰ ੪
ੴ ਸਤਿਗੁਰ ਪ੍ਰਸਾਦਿ॥
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨੑੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
ਵੀਰਵਾਰ, ੧ ਅੱਸੂ (ਸੰਮਤ ੫੫੮ ਨਾਨਕਸ਼ਾਹੀ)
(ਅੰਗ: ੧੩੪)
ਪੰਜਾਬੀ ਵਿਆਖਿਆ
ਹੇ ਮਾਂ! ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿਛੋਂ ਅੱਸੂ ਦੀ ਮਿੱਠੀ ਮਿੱਠੀ ਰੁੱਤ ਵਿਚ ਮੇਰੇ ਅੰਦਰ ਪ੍ਰਭੂ-ਪਤੀ ਦੇ ਪਿਆਰ ਦਾ ਉਛਾਲਾ ਆ ਰਿਹਾ ਹੈ, ਮਨ ਤੜਫਦਾ ਹੈ ਕਿ ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸ਼ਨ ਦੀ ਬੜੀ ਪਿਆਸ ਲੱਗੀ ਹੋਈ ਹੈ। ਚਿੱਤ ਲੋਚਦਾ ਹੈ ਕਿ ਕੋਈ ਉਸ ਪਤੀ ਨੂੰ ਲਿਆ ਕੇ ਮੇਲ ਕਰਾ ਦੇਵੇ। ਇਹ ਸੁਣ ਕੇ ਕਿ ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। ਹੇ ਮਾਂ! ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ ਕਿਉਂਕਿ ਸੁਖ-ਆਨੰਦ ਦੀ ਹੋਰ ਕੋਈ ਥਾਂ ਹੀ ਨਹੀਂ। ਜਿੰਨ੍ਹਾਂ ਵਡ-ਭਾਗੀਆਂ ਨੇ ਪ੍ਰਭੂ-ਪਿਆਰ ਦਾ ਸੁਆਦ ਇਕ ਵਾਰੀ ਚੱਖ ਲਿਆ ਹੈ, ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ- ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ। ਜਿਸ ਜੀਵ ਇਸਤ੍ਰੀ ਨੂੰ ਪ੍ਰਭੂ-ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ ਉਸ ਮਿਲਾਪ ਵਿਚੋਂ ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, ਕਿਉਂਕਿ ਹੇ ਨਾਨਕ ਉਸ ਨੂੰ ਨਿਸ਼ਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ। ਅੱਸੂ ਦੀ ਮਿੱਠੀ ਮਿੱਠੀ ਰੁੱਤ ਵਿਚ ਉਹ ਜੀਵ ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿੰਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।੮।
English Translation
BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won’t someone please come and lead me to him, O my mother. The Saints are the helpers of the Lord’s lovers; I fall and touch their feet. Without God, how can I find peace? There is nowhere else to go. Those who have tasted the sublime essence of His Love, remain satisfied and fulfilled. They renounce their selfishness and conceit, and they pray, “God, please attach me to the hem of Your robe.” Those whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. || 8 ||
Thursday, 1st Assu (Samvat 558 Nanakshahi)
(Page: 134)
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!












