2,000 ਹਜ਼ਾਰ ਰੁਪਏ ਤੋਂ ਵੱਧ ਡਿਜੀਟਲ ਭੁਗਤਾਨ ‘ਤੇ ਵਾਧੂ ਫੀਸ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਜਤਾਇਆ ਇਤਰਾਜ਼

ਪੰਜਾਬ

ਵਿਸ਼ਾਲ ਸ਼ਰਮਾ ਤੇ ਰਜਨੀ ਦੀਕਸ਼ਿਤ ਨੇ ਕਿਹਾ—ਵਪਾਰੀਆਂ ‘ਤੇ ਵਾਧੂ ਬੋਝ ਪਿਆ ਤਾਂ ਇਸ ਦਾ ਅਸਰ ਆਮ ਲੋਕਾਂ ‘ਤੇ ਵੀ ਪਵੇਗਾ


ਮੋਹਾਲੀ 17ਸਤੰਬਰ ,ਬੋਲੇ ਪੰਜਾਬ ਬਿਊਰੋ;

ਦੋ ਹਜ਼ਾਰ ਰੁਪਏ ਤੋਂ ਵੱਧ ਦੇ ਡਿਜੀਟਲ ਭੁਗਤਾਨ ‘ਤੇ ਵਪਾਰੀਆਂ ਤੋਂ ਵਾਧੂ ਫੀਸ ਵਸੂਲਣ ਦੀ ਚਰਚਾ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕਰਨ ਦੀ ਬਜਾਏ ਇਸ ‘ਤੇ ਵਾਧੂ ਖਰਚਾ ਲਗਾਉਣ ਨਾਲ ਛੋਟੇ ਵਪਾਰੀਆਂ ਅਤੇ ਆਮ ਲੋਕਾਂ ‘ਤੇ ਵਿੱਤੀ ਬੋਝ ਪੈ ਸਕਦਾ ਹੈ।
ਪੰਜਾਬ ਕਾਂਗਰਸ ਸੇਵਾ ਦਲ ਦੇ ਜਨਰਲ ਸਕੱਤਰ ਵਿਸ਼ਾਲ ਸ਼ਰਮਾ ਅਤੇ ਮੋਹਾਲੀ ਜ਼ਿਲ੍ਹਾ ਕਾਂਗਰਸ ਮਹਿਲਾ ਵਿੰਗ ਦੀ ਸਕੱਤਰ ਰਜਨੀ ਦੀਕਸ਼ਿਤ ਨੇ ਕਿਹਾ ਕਿ ਜੇਕਰ ਦੋ ਹਜ਼ਾਰ ਰੁਪਏ ਤੋਂ ਵੱਧ ਦੇ ਡਿਜੀਟਲ ਵਪਾਰਕ ਭੁਗਤਾਨ ‘ਤੇ ਵਾਧੂ ਫੀਸ ਲਾਗੂ ਕੀਤੀ ਜਾਂਦੀ ਹੈ ਤਾਂ ਇਸ ਦਾ ਸਿੱਧਾ ਅਸਰ ਵਪਾਰੀਆਂ ਦੀ ਲਾਗਤ ‘ਤੇ ਪਵੇਗਾ।
ਉਨ੍ਹਾਂ ਕਿਹਾ ਕਿ ਵਪਾਰੀ ਵਾਧੂ ਖਰਚਾ ਹਮੇਸ਼ਾ ਆਪਣੀ ਜੇਬ ਵਿੱਚੋਂ ਨਹੀਂ ਭਰੇਗਾ। ਕਾਰੋਬਾਰ ਦੀ ਲਾਗਤ ਵਧਣ ਦੀ ਸੂਰਤ ਵਿੱਚ ਇਸ ਦਾ ਅਸਰ ਵਸਤੂਆਂ ਅਤੇ ਸੇਵਾਵਾਂ ਦੀਆਂ ਕੀਮਤਾਂ ਰਾਹੀਂ ਆਮ ਖਪਤਕਾਰਾਂ ਤੱਕ ਪਹੁੰਚ ਸਕਦਾ ਹੈ।
ਕਾਂਗਰਸ ਆਗੂਆਂ ਨੇ ਕਿਹਾ ਕਿ ਅੱਜ ਡਿਜੀਟਲ ਭੁਗਤਾਨ ਆਮ ਲੋਕਾਂ ਅਤੇ ਛੋਟੇ ਵਪਾਰੀਆਂ ਦੀ ਰੋਜ਼ਾਨਾ ਜ਼ਿੰਦਗੀ ਦਾ ਮਹੱਤਵਪੂਰਨ ਹਿੱਸਾ ਬਣ ਚੁੱਕਾ ਹੈ। ਅਜਿਹੇ ਵਿੱਚ ਭੁਗਤਾਨ ਪ੍ਰਣਾਲੀ ਨੂੰ ਸੌਖਾ, ਸੁਵਿਧਾਜਨਕ ਅਤੇ ਘੱਟ ਖਰਚ ਵਾਲਾ ਰੱਖਣਾ ਜ਼ਰੂਰੀ ਹੈ।
ਵਿਸ਼ਾਲ ਸ਼ਰਮਾ ਅਤੇ ਰਜਨੀ ਦੀਕਸ਼ਿਤ ਨੇ ਕਿਹਾ ਕਿ ਸਰਕਾਰ ਨੂੰ ਕਿਸੇ ਵੀ ਨਵੀਂ ਫੀਸ ਜਾਂ ਵਾਧੂ ਖਰਚੇ ਦਾ ਫੈਸਲਾ ਲੈਂਦੇ ਸਮੇਂ ਛੋਟੇ ਵਪਾਰੀਆਂ, ਦੁਕਾਨਦਾਰਾਂ ਅਤੇ ਆਮ ਖਪਤਕਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।