ਪੰਜਾਬ ਸਰਕਾਰ ਤੇ ਮੁਲਾਜ਼ਮ ਆਗੂਆਂ ਵਿਚਾਲੇ ਅਹਿਮ ਮੀਟਿੰਗ ਅੱਜ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 18 ਸਤੰਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਬਾਰੇ ਅੱਜ ਚੰਡੀਗੜ੍ਹ ਵਿੱਚ ਇੱਕ ਅਹਿਮ ਅਤੇ ਉੱਚ-ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ।

ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਕੈਬਨਿਟ ਦੇ ਦੋ ਹੋਰ ਮੰਤਰੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਮੁਲਾਜ਼ਮਾਂ ਦੇ ਬਾਰਾਂ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਗਿਆ ਹੈ। ਮੁਲਾਜ਼ਮ ਆਗੂਆਂ ਨੂੰ ਮੁੱਖ ਮੰਤਰੀ ਦਫ਼ਤਰ ਵੱਲੋਂ ਸੱਦਾ ਪੱਤਰ ਮਿਲ ਚੁੱਕਾ ਹੈ ਅਤੇ ਮੁੱਖ ਮੰਤਰੀ ਤੇ ਮੰਤਰੀਆਂ ਨਾਲ ਇਹ ਮੀਟਿੰਗ ਅੱਜ ਸਵੇਰੇ 11:00 ਵਜੇ ਸ਼ੁਰੂ ਹੋਣੀ ਤੈਅ ਹੋਈ ਹੈ।

ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਕੀਤੀ ਜਾਵੇਗੀ। ਮੁਲਾਜ਼ਮ ਆਗੂ ਪਹਿਲਾਂ ਹੀ ਚੰਡੀਗੜ੍ਹ ਪਹੁੰਚ ਚੁੱਕੇ ਹਨ ਅਤੇ ਤੈਅ ਸਮੇਂ ‘ਤੇ ਮੁੱਖ ਮੰਤਰੀ ਦੀ ਰਿਹਾਇਸ਼ ਲਈ ਰਵਾਨਾ ਹੋਣਗੇ। ਉਨ੍ਹਾਂ ਨੂੰ ਉਮੀਦ ਹੈ ਕਿ ਮੁੱਖ ਮੰਤਰੀ ਅੱਜ ਮੀਟਿੰਗ ਕਰਨਗੇ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸੁਣਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।