ਪੰਜਾਬ ਪੁਲਿਸ ਦੇ ASI ਦੀ ਗੋਲੀਆਂ ਮਾਰ ਕੇ ਹੱਤਿਆ

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ, 18 ਸਤੰਬਰ, ਬੋਲੇ ਪੰਜਾਬ ਬਿਊਰੋ :

ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਪੰਜਾਬ ਪੁਲਿਸ ਦੇ ਇੱਕ ਏ.ਐਸ.ਆਈ. (ASI) ਦੀ ਹੱਤਿਆ ਕਰ ਦਿੱਤੀ ਗਈ। ਗੇਟ ਹਕੀਮਾਂ ਪੁਲਿਸ ਸਟੇਸ਼ਨ ਵਿਖੇ ਤਾਇਨਾਤ ਏ.ਐਸ.ਆਈ. ਹਰਜੀਤ ਸਿੰਘ ਵੀਰਵਾਰ ਰਾਤ ਕਰੀਬ 2:30 ਵਜੇ ਦਾਣਾ ਮੰਡੀ ਨੇੜੇ ਮੋਟਰਸਾਈਕਲ ‘ਤੇ ਗਸ਼ਤ ਕਰ ਰਹੇ ਸਨ ਤੇ ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।

ਗੋਲੀਆਂ ਲੱਗਣ ਕਾਰਨ ਏ.ਐਸ.ਆਈ. ਹਰਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਮਾਨ ਨੇ ਏ.ਐਸ.ਆਈ. ਦੀ ਹੱਤਿਆ ‘ਤੇ ਦੁੱਖ ਪ੍ਰਗਟ ਕੀਤਾ ਅਤੇ ਪਰਿਵਾਰ ਲਈ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।