Akali Dal ਪੁਨਰ ਸੁਰਜੀਤ ਵਾਲੇ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ‘ਚ ਸ਼ਾਮਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 19 ਸਤੰਬਰ,ਬੋਲੇ ਪੰਜਾਬ ਬਿਊਰੋ;

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਹਲਕਾ ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਵੀ ਰਸਮੀ ਤੌਰ ’ਤੇ ‘ਆਪ’ ਦਾ ਪੱਲਾ ਫੜ ਲਿਆ ਹੈ।ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਦੋਵਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਨੇ ਛੱਜਲਵੱਡੀ ਪਰਿਵਾਰ ਨੂੰ ਪਾਰਟੀ ਵਿੱਚ ਜੀ ਆਇਆਂ ਕਹਿੰਦਿਆਂ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਿਆਸੀ ਹਲਕਿਆਂ ਵਿੱਚ ਇਸ ਨੂੰ ‘ਆਪ’ ਲਈ ਹਲਕਾ ਬਾਬਾ ਬਕਾਲਾ ਵਿੱਚ ਵੱਡੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।