ਪੱਕੇ ਕਰਨ ਦੀ ਮੰਗ ਨੂੰ ਲੈ ਕੇ ਬਠਿੰਡਾ ’ਚ ਸਫ਼ਾਈ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 19 ਸਤੰਬਰ ,ਬੋਲੇ ਪੰਜਾਬ ਬਿਊਰੋ;

ਨਗਰ ਨਿਗਮ ਬਠਿੰਡਾ ਦੇ ਸਫ਼ਾਈ ਅਤੇ ਸੀਵਰੇਜ ਕਾਮਿਆਂ ਨੇ ਸੇਵਾਵਾਂ ਪੱਕੀਆਂ ਕਰਨ ਅਤੇ ਆਊਟਸੋਰਸ (outsourced) ’ਤੇ ਰੱਖੇ ਮੁਲਾਜ਼ਮਾਂ ਨੂੰ ਸਿੱਧੇ ਤੌਰ ’ਤੇ ਨਿਗਮ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰੋਸ ਮੁਜ਼ਾਹਰਾ ਕਰ ਰਹੇ ਕਾਮਿਆਂ ਨੇ ਆਖਿਆ ਕਿ ਹਾਲ ਹੀ ਵਿੱਚ ਨਿਗਮ ਅਧਿਕਾਰੀਆਂ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਕੋਈ ਠੋਸ ਨਿਰਣਾ ਨਹੀਂ ਲਿਆ ਗਿਆ, ਜਿਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ।

ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੀ ਮੰਗ ਹੈ ਕਿ ਨਗਰ ਨਿਗਮ ਦੀ ਆਗਾਮੀ ਹਾਊਸ ਮੀਟਿੰਗ ਵਿੱਚ ਇਸ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਇੱਕ ਸਰਕਾਰੀ ਮਤਾ ਪਾਸ ਕੀਤਾ ਜਾਵੇ। ਨਗਰ ਨਿਗਮ ਬਠਿੰਡਾ ਦੀ ਸਫ਼ਾਈ ਕਰਮਚਾਰੀ ਯੂਨੀਅਨ ਦੇ ਨਿਗਰਾਨ ਅਸ਼ੋਕ ਕੁਮਾਰ ਬਿੱਟੂ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਦਿੱਤੇ ਗਏ ਅਧਿਕਾਰੀਆਂ ਦੇ ਭਰੋਸੇ ਸਿਰਫ਼ ਹਵਾਈ ਸਾਬਤ ਹੋਏ ਹਨ, ਜਿਸ ਨਾਲ ਕਾਮਿਆਂ ਨੂੰ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਇਸ ਮਸਲੇ ਨਾਲ ਲਗਭਗ 597 ਮੁਲਾਜ਼ਮਾਂ ਦਾ ਭਵਿੱਖ ਜੁੜਿਆ ਹੋਇਆ ਹੈ।ਬਿੱਟੂ ਨੇ ਆਖਿਆ, “ਸਾਡੀ ਸਿਰਫ਼ ਇਹੋ ਮੰਗ ਹੈ ਕਿ ਨਿਗਮ ਹਾਊਸ ਦੀ ਮੀਟਿੰਗ ਵਿੱਚ ਮਤਾ ਪਾਸ ਕੀਤਾ ਜਾਵੇ।” ਉਨ੍ਹਾਂ ਨਾਲ ਹੀ ਜੋੜਿਆ ਕਿ ਪ੍ਰਦਰਸ਼ਨ ਕਰ ਰਹੇ ਜ਼ਿਆਦਾਤਰ ਕਾਮੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਾਰੀਆਂ ਜ਼ਰੂਰੀ ਸ਼ਰਤਾਂ ਅਤੇ ਤਿੰਨ ਸਾਲ ਦੀ ਲਗਾਤਾਰ ਸੇਵਾ ਦੀ ਸ਼ਰਤ ਨੂੰ ਵੀ ਪੂਰਾ ਕਰਦੇ ਹਨਸੀਵਰ ਵਰਕਰਜ਼ ਯੂਨੀਅਨ ਬਠਿੰਡਾ ਦੇ ਪ੍ਰਧਾਨ ਰਵੀ ਕੁਮਾਰ ਨੇ ਦੱਸਿਆ ਕਿ 27 ਜੁਲਾਈ ਦੇ ਫ਼ੈਸਲੇ ਤੋਂ ਬਾਅਦ ਇਸ ਮਾਮਲੇ ਦੀ ਸਮੀਖਿਆ ਲਈ ਇੱਕ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸੀ। ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕੋਈ ਸਾਰਥਕ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਕਾਮਿਆਂ ਨੂੰ ਉਮੀਦ ਸੀ ਕਿ ਕਮੇਟੀ ਆਪਣੀ ਰਿਪੋਰਟ ਸੌਂਪੇਗੀ ਅਤੇ ਨਿਗਮ ਉਸ ’ਤੇ ਕਾਰਵਾਈ ਕਰੇਗਾ, ਪਰ ਮੁਲਾਜ਼ਮਾਂ ਨੂੰ ਅਜੇ ਵੀ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।

ਯੂਨੀਅਨ ਆਗੂ ਰਵੀ ਕੁਮਾਰ ਨੇ ਚਿਤਾਵਨੀ ਦਿੰਦਿਆਂ ਕਿਹਾ, “ਜਦੋਂ ਤੱਕ ਸਾਡੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਸਾਡਾ ਸੰਘਰਸ਼ ਇੰਜ ਹੀ ਜਾਰੀ ਰਹੇਗਾ।” ਕਾਮਿਆਂ ਦੇ ਹੜਤਾਲ ’ਤੇ ਚਲੇ ਜਾਣ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੇ ਅਸਾਰ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਵਿੱਚ ਹੋਈ ਅਜਿਹੀ ਹੀ ਹੜਤਾਲ ਦੌਰਾਨ ਵੀ ਪੂਰੇ ਬਠਿੰਡਾ ਸ਼ਹਿਰ ਵਿੱਚ ਸਫ਼ਾਈ ਸੇਵਾਵਾਂ ਬੁਰੇ ਦੌਰ ਵਿੱਚੋਂ ਲੰਘੀਆਂ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।