ਇਸਲਾਮਾਬਾਦ , 20 ਸਤੰਬਰ ,ਬੋਲੇ ਪੰਜਾਬ ਬਿਊਰੋ;
ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਤੋਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਇਮਰਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ ਦੇ ਵਰਕਰਾਂ ਨਾਲ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ 27 ਸਤੰਬਰ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕਰਨ ਵਾਲੇ ਸਨ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕ੍ਰਿਕਟ ਕਪਤਾਨ ਰਹੇ ਇਮਰਾਨ ਖਾਨ ਅਗਸਤ 2023 ਤੋਂ ਜੇਲ੍ਹ ਵਿੱਚ ਹਨ। ਇੱਕ ਨਿਊਜ਼ ਏਜੰਸੀ ਨੇ ਅਲੀਮਾ ਖਾਨ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰੀ ਦੇ ਕਾਰਨ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ।












