ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਬਲਾਕ ਪੱਧਰੀ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਪੰਜਾਬ

ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਹਾਸਲ ਕੀਤੇ ਕਈ ਸਥਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਸਤੰਬਰ ,ਬੋਲੇ ਪੰਜਾਬ ਬਿਉਰੋ;

ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੋਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੇ ਬੀ.ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀਆਂ ਵਿਦਿਆਰਥਣਾਂ ਨੇ ਵੀ ਵੱਖ-ਵੱਖ ਦੌੜ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਹਾਸਲ ਕੀਤਾ, ਜਦਕਿ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਵਿਦਿਆਰਥੀਆਂ ਦੀ ਇਸ ਉਪਲਬਧੀ ’ਤੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਵਿੱਚ ਵੀ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਮਿਹਨਤ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਲਾਕ ਪੱਧਰ ਦੀਆਂ ਖੇਡਾਂ ਵਿੱਚ ਪ੍ਰਾਪਤ ਇਹ ਉਪਲਬਧੀਆਂ ਉਨ੍ਹਾਂ ਦੀ ਮਿਹਨਤ, ਲਗਨ, ਨਿਰੰਤਰ ਅਭਿਆਸ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਹੋਰ ਬਿਹਤਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਅਨੁਸ਼ਾਸਨ ਅਤੇ ਮਿਹਨਤ ਨਾਲ ਆਪਣੀ ਤਿਆਰੀ ਜਾਰੀ ਰੱਖਣੀ ਚਾਹੀਦੀ ਹੈ।

ਪ੍ਰੋ. ਜਗਤਾਰ ਸਿੰਘ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ, ਪ੍ਰੋ. ਸਿਮਰਪ੍ਰੀਤ ਕੌਰ, ਮੁਖੀ ਸ਼ਰੀਰਕ ਸਿੱਖਿਆ ਵਿਭਾਗ, ਅਤੇ ਪ੍ਰੋ. ਜਗਤਾਰ ਸਿੰਘ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।