ਚੰਡੀਗੜ੍ਹ 21 ਸਤੰਬਰ ,ਬੋਲੇ ਪੰਜਾਬ ਬਿਊਰੋ;
ਉੱਘੇ ਪੱਤਰਕਾਰ, ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਸੀਨੀਅਰ ਆਗੂ ਕਾਮਰੇਡ ਚੰਦ ਫ਼ਤਿਹਪੁਰੀ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਕਾਮਰੇਡ ਚੰਦ ਫ਼ਤਿਹਪੁਰੀ ਨੇ ਲੰਮੇ ਸਮੇਂ ਤੱਕ ਪੰਜਾਬੀ ਪੱਤਰਕਾਰੀ ਦੇ ਖੇਤਰ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਈ। ‘ਨਵਾਂ ਜ਼ਮਾਨਾ’ ਨਾਲ ਉਨ੍ਹਾਂ ਦਾ ਲੰਮਾ ਅਤੇ ਗਹਿਰਾ ਸਬੰਧ ਰਿਹਾ ਅਤੇ ਸੰਪਾਦਕ ਵਜੋਂ ਉਨ੍ਹਾਂ ਨੇ ਅਖ਼ਬਾਰ ਦੀਆਂ ਜ਼ਿੰਮੇਵਾਰੀਆਂ ਬਾਖ਼ੂਬੀ ਨਿਭਾਈਆਂ। ਆਪਣੀ ਲੇਖਣੀ ਰਾਹੀਂ ਉਨ੍ਹਾਂ ਨੇ ਲੋਕਾਂ ਦੇ ਦੁੱਖ-ਦਰਦ, ਸਮਾਜਕ ਸਰੋਕਾਰਾਂ ਅਤੇ ਆਮ ਲੋਕਾਂ ਦੇ ਹੱਕਾਂ ਨਾਲ ਜੁੜੇ ਸਵਾਲਾਂ ਨੂੰ ਆਵਾਜ਼ ਦਿੱਤੀ। ਖੱਬੀ ਲਹਿਰ ਨਾਲ ਜੁੜੇ ਇੱਕ ਸਰਗਰਮ ਆਗੂ ਵਜੋਂ ਵੀ ਉਨ੍ਹਾਂ ਦੀ ਲੰਮੀ ਭੂਮਿਕਾ ਰਹੀ। ਉਨ੍ਹਾਂ ਦੇ ਵਿਛੋੜੇ ਨਾਲ ਪੰਜਾਬੀ ਪੱਤਰਕਾਰੀ ਅਤੇ ਲੋਕ-ਪੱਖੀ ਜਨਤਕ ਜੀਵਨ ਵਿੱਚ ਇੱਕ ਅਜਿਹੀ ਆਵਾਜ਼ ਦਾ ਵਿਛੋੜਾ ਹੋਇਆ ਹੈ, ਜਿਸ ਦੀ ਘਾਟ ਸਦਾ ਮਹਿਸੂਸ ਹੁੰਦੀ ਰਹੇਗੀ।
ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ












