ਨਵੀਂ ਦਿੱਲੀ, 22 ਸਤੰਬਰ, ਬੋਲੇ ਪੰਜਾਬ ਬਿਊਰੋ :
ਗੂਗਲ ਭਾਰਤ ਨਾਲ ਜੁੜੇ ਬੱਚਿਆਂ ਦੇ ਆਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਬਾਰੇ ਜਾਣਕਾਰੀ ਸਿੱਧੇ ਤੌਰ ‘ਤੇ ਭਾਰਤੀ ਏਜੰਸੀਆਂ ਨਾਲ ਸਾਂਝੀ ਕਰਨ ਲਈ ਸਹਿਮਤ ਹੋ ਗਿਆ ਹੈ।
ਹੁਣ ਅਜਿਹੇ ਮਾਮਲਿਆਂ ਦੀ ਰਿਪੋਰਟ ਸਭ ਤੋਂ ਪਹਿਲਾਂ ਅਮਰੀਕਾ ਸਥਿਤ ‘ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲਾਇਟਿਡ ਚਿਲਡਰਨ’ (National Center for Missing and Exploited Children) ਨੂੰ ਕਰਨ ਦੀ ਲੋੜ ਨਹੀਂ ਪਵੇਗੀ। ਇਸ ਨਾਲ ਭਾਰਤੀ ਪੁਲਿਸ ਨੂੰ ਖਤਰੇ ਵਿੱਚ ਘਿਰੇ ਬੱਚਿਆਂ ਤੱਕ ਵਧੇਰੇ ਤੇਜ਼ੀ ਨਾਲ ਪਹੁੰਚਣ ਵਿੱਚ ਮਦਦ ਮਿਲ ਸਕਦੀ ਹੈ।
ਗੂਗਲ ਦੇ ਇੱਕ ਬੁਲਾਰੇ ਨੇ ਸੋਮਵਾਰ ਨੂੰ ਕਿਹਾ ਕਿ ਕੰਪਨੀ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਦਾ ਪਤਾ ਲਗਾਉਣ, ਉਨ੍ਹਾਂ ਨੂੰ ਰੋਕਣ, ਹਟਾਉਣ ਅਤੇ ਉਨ੍ਹਾਂ ਦੀ ਰਿਪੋਰਟ ਕਰਨ ਵਿੱਚ ਵੱਡਾ ਨਿਵੇਸ਼ ਕਰਦੀ ਹੈ।












