11 ਸੀਟਾਂ ’ਤੇ Rajya Sabha ਚੋਣਾਂ ਦਾ ਐਲਾਨ

ਨੈਸ਼ਨਲ ਪੰਜਾਬ

ਨਵੀਂ ਦਿੱਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ;

ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਸਮੇਤ 11 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ 25 ਨਵੰਬਰ ਨੂੰ ਖ਼ਤਮ ਹੋਣ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਅੱਜ ਇਨ੍ਹਾਂ ਸੀਟਾਂ ਲਈ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ 11 ਸੀਟਾਂ ਲਈ 16 ਅਕਤੂਬਰ ਨੂੰ ਵੋਟਾਂ ਪੈਣਗੀਆਂ।

ਹਰਦੀਪ ਸਿੰਘ ਪੁਰੀ ਉੱਤਰ ਪ੍ਰਦੇਸ਼ ਤੋਂ ਛੇ ਸਾਲਾਂ ਦੇ ਕਾਰਜਕਾਲ ਲਈ ਰਾਜ ਸਭਾ ਮੈਂਬਰ ਚੁਣੇ ਗਏ ਸਨ। ਉਨ੍ਹਾਂ ਦੀ ਥਾਂ ਕਿਸ ਨੂੰ ਰਾਜ ਸਭਾ ਭੇਜਿਆ ਜਾਵੇਗਾ, ਇਸ ’ਤੇ ਸਿਆਸੀ ਗਲਿਆਰਿਆਂ ’ਚ ਚਰਚਾ ਤੇਜ਼ ਹੋ ਗਈ ਹੈ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਮੰਤਰੀ ਮੰਡਲ ਵਿੱਚ ਉਹ ਇਸ ਵੇਲੇ ਇੱਕੋ-ਇੱਕ ਸਿੱਖ ਚਿਹਰਾ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਰਾਜ ਸਭਾ ਕਾਰਜਕਾਲ ਵੀ 20 ਜੂਨ ਨੂੰ ਖ਼ਤਮ ਹੋ ਚੁੱਕਾ ਹੈ ਅਤੇ ਉਨ੍ਹਾਂ ਨੂੰ ਦੁਬਾਰਾ ਨਾਮਜ਼ਦਗੀ ਨਹੀਂ ਮਿਲੀ ਸੀ। ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਸਭਾ ਵਿੱਚ ਇਨ੍ਹਾਂ ਸਿੱਖ ਆਗੂਆਂ ਦੀ ਜਗ੍ਹਾ ਕੌਣ ਲਵੇਗਾ, ਇਹ ਵਿਸ਼ਾ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।ਉੱਤਰ ਪ੍ਰਦੇਸ਼ ਤੋਂ ਜਿਨ੍ਹਾਂ ਹੋਰ ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ, ਉਨ੍ਹਾਂ ਵਿੱਚ ਭਾਜਪਾ ਦੇ ਸਾਬਕਾ ਜਨਰਲ ਸਕੱਤਰ ਅਰੁਣ ਸਿੰਘ, ਸਾਬਕਾ ਪ੍ਰਧਾਨ ਮੰਤਰੀ ਚੰਦਰਸ਼ੇਖਰ ਦੇ ਸਪੁੱਤਰ ਨੀਰਜ ਸ਼ੇਖਰ, ਸਮਾਜਵਾਦੀ ਪਾਰਟੀ ਦੇ ਜਨਰਲ ਸਕੱਤਰ ਰਾਮ ਗੋਪਾਲ ਯਾਦਵ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਡਿਪਟੀ ਸੀ.ਐੱਮ. ਦਿਨੇਸ਼ ਸ਼ਰਮਾ (ਜਿਨ੍ਹਾਂ ਨੂੰ ਹਾਲ ਹੀ ਵਿੱਚ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦਾ ਲੈਫਟੀਨੈਂਟ ਗਵਰਨਰ ਨਿਯੁਕਤ ਕੀਤਾ ਗਿਆ ਹੈ) ਸ਼ਾਮਲ ਹਨ।ਚੋਣ ਕਮਿਸ਼ਨ ਅਨੁਸਾਰ ਇਨ੍ਹਾਂ ਚੋਣਾਂ ਲਈ ਨੋਟੀਫਿਕੇਸ਼ਨ 29 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ, ਜਦੋਂਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 6 ਅਕਤੂਬਰ ਤੈਅ ਕੀਤੀ ਗਈ ਹੈ। ਉੱਤਰ ਪ੍ਰਦੇਸ਼ ਦੀਆਂ 10 ਸੀਟਾਂ ਤੋਂ ਇਲਾਵਾ ਉੱਤਰਾਖੰਡ ਦੀ ਵੀ ਇੱਕ ਰਾਜ ਸਭਾ ਸੀਟ ’ਤੇ ਚੋਣ ਹੋਵੇਗੀ। ਉੱਤਰਾਖੰਡ ਤੋਂ ਮੌਜੂਦਾ ਰਾਜ ਸਭਾ ਮੈਂਬਰ ਨਰੇਸ਼ ਬੰਸਲ ਦਾ ਕਾਰਜਕਾਲ ਵੀ 25 ਨਵੰਬਰ ਨੂੰ ਹੀ ਸਮਾਪਤ ਹੋ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।