26 ਸਤੰਬਰ ਦੀ ਮੋਗਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮਿਸਤਰੀ ਤੇ ਮਜ਼ਦੂਰ ਸ਼ਮੂਲੀਅਤ ਕਰਨਗੇ

ਪੰਜਾਬ

ਹਨੂਮਾਨ ਯਾਦਵ ਨੂੰ ਪ੍ਰਵਾਸੀ ਮਜ਼ਦੂਰਾਂ ਦਾ ਪ੍ਰਧਾਂਨ ਨਿਯੁਕਤ ਕੀਤਾ ਗਿਆ


ਸ਼੍ਰੀ ਚਮਕੌਰ ਸਾਹਿਬ, 24, ਸਤੰਬਰ ,ਬੋਲੇ ਪੰਜਾਬ ਬਿਊਰੋ;

ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਅੰਗਰੇਜ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸਹਾਇਕ ਸਕੱਤਰ ਸਤਵਿੰਦਰ ਸਿੰਘ ਨੀਟਾ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਫਾਂਸੀਵਾਦੀ ਨੀਤੀਆਂ, ਕਾਰਪੋਰੇਟ ਪੱਖੀ ਬਣਾਏ ਲੇਬਰ ਕੋਡਾ ਨੂੰ ਰੱਦ ਕਰਾਉਣ, ਸਮੁੱਚੇ ਕੱਚੇ ਕਾਮਿਆਂ ਨੂੰ ਪੱਕੇ ਕਰਨ, ਸਮੂਹ ਉਸਾਰੀ ਮਜ਼ਦੂਰਾਂ ਨੂੰ ਪੈਨਸ਼ਨ ਦਾ ਹੱਕ ਬਹਾਲ ਕਰਨ, ਐਕਸ ਗਰੇਸ਼ੀਆ ਸਮੇਤ ਉਸਾਰੀ ਮਿਸਤਰੀਆਂ ਮਜ਼ਦੂਰਾਂ ਦੇ ਵਜੀਫਿਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਵਿੱਚ ਵਾਧਾ ਕਰਨਾ, ਅੱਠ ਘੰਟੇ ਦੀ ਦਿਹਾੜੀ ਦਾ ਨਿਯਮ ਬਹਾਲ ਰੱਖਣ, ਆਦਿ ਮੰਗਾਂ ਲਈ, ਇਫਟੂ ਸਮੇਤ ਹੋਰ ਹਮ ਖਿਆਲੀ ਜਥੇਬੰਦੀਆਂ ਦੇ ਸਾਂਝੇ ਫਰੰਟ ਵੱਲੋਂ 26 ਸਤੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਬਲਾਕ ਸ੍ਰੀ ਚਮਕੌਰ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਉਸਾਰੀ ਨਾਲ ਸੰਬੰਧਿਤ ਮਜ਼ਦੂਰ ਸ਼ਮੂਲੀਅਤ ਕਰਨਗੇ। ਮੀਟਿੰਗ ਦੌਰਾਨ ਹਨੂਮਾਨ ਯਾਦਵ ਨੂੰ ਪ੍ਰਵਾਸੀ ਮਜ਼ਦੂਰਾਂ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਮੀਟਿੰਗ ਦੌਰਾਨ ਫੈਸਲਾ ਕੀਤਾ ਕਿ ਯੂਨੀਅਨ ਦੀਆਂ ਪਿੰਡ ਪੱਧਰੀ ਕਮੇਟੀਆਂ ਬਣਾਈਆਂ ਜਾਣਗੀਆਂ। ਮੀਟਿੰਗ ਦੌਰਾਨ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮਜ਼ਦੂਰਾਂ ਲਈ ਬਣਾਏ ਲੇਬਰ ਚੌਂਕਾਂ ਵਿੱਚ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣ, ਅਤੇ ਮਜ਼ਦੂਰਾਂ ਦੇ ਲਾਭਪਾਤਰੀਆਂ ਕਾਪੀਆਂ ਤੇ ਹੋਰ ਸਹੂਲਤਾਂ ਸਬੰਧੀ ਮਜ਼ਦੂਰ ਸੁਵਿਧਾ ਕੈਂਪ ਲਗਾਏ ਜਾਣ। ਮੀਟਿੰਗ ਵਿੱਚ ਫੈਸਲਾ ਕੀਤਾ ਕਿ ਜੇਕਰ ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੌਜੂਦਾ ਪੰਜਾਬ ਸਰਕਾਰ ਵੱਲੋਂ ਕੋਈ ਐਲਾਨ ਨਾ ਕੀਤੇ ਤਾਂ ਇਸ ਸਰਕਾਰ ਦਾ ਪਿੰਡ ਪੱਧਰ ਵਿਰੋਧ ਕੀਤਾ ਜਾਵੇਗਾ। ਮੀਟਿੰਗ ਵਿੱਚ ਗੁਲਾਬ ਚੰਦ ਚੌਹਾਨ ,ਅਜੈਬ ਸਿੰਘ ਸਮਾਣਾ ਗੁਰਮੇਲ ਸਿੰਘ, ਓਕਾਰ ਸਿੰਘ, ਜਗਮੀਤ ਸਿੰਘ, ਜਸਵੰਤ ਸਿੰਘ, ਜੀਵਨ ਸਿੰਘ, ਜਸਬੀਰ ਸਿੰਘ, ਮਲਾਗਰ ਸਿੰਘ ਆਦੀ ਆਗੂ ਅੱਜ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।