ਖਾਣਾ ਬਣਾਉਣ ਵਾਲਾ ਤੇਲ ਸਸਤਾ ਹੋਣ ਦੇ ਆਸਾਰ, ਕੇਂਦਰ ਸਰਕਾਰ ਨੇ ਕਸਟਮ ਡਿਊਟੀ ਘਟਾਈ

ਚੰਡੀਗੜ੍ਹ ਨੈਸ਼ਨਲ ਪੰਜਾਬ

ਨਵੀਂ ਦਿੱਲੀ, 24 ਸਤੰਬਰ, ਬੋਲੇ ਪੰਜਾਬ ਬਿਊਰੋ :

ਕੇਂਦਰ ਸਰਕਾਰ ਨੇ ਖਾਣਾ ਪਕਾਉਣ ਵਾਲੇ ਤੇਲ ‘ਤੇ ਮੁੱਢਲੀ ਕਸਟਮ ਡਿਊਟੀ ਘਟਾ ਦਿੱਤੀ ਹੈ, ਇਸ ਕਦਮ ਨਾਲ ਦੇਸ਼ ਵਿੱਚ ਖਾਣਾ ਪਕਾਉਣ ਵਾਲਾ ਤੇਲ ਸਸਤਾ ਹੋ ਸਕਦਾ ਹੈ।

ਵਿੱਤ ਮੰਤਰਾਲੇ ਅਨੁਸਾਰ, ਨਵੀਆਂ ਦਰਾਂ ਅੱਜ 24 ਸਤੰਬਰ ਤੋਂ ਲਾਗੂ ਹੋਣਗੀਆਂ। ਸਰਕਾਰ ਨੇ ਕੱਚੇ ਸੋਇਆਬੀਨ ਤੇਲ ਅਤੇ ਕੱਚੇ ਪਾਮ ਤੇਲ ‘ਤੇ ਡਿਊਟੀ 10% ਤੋਂ ਘਟਾ ਕੇ 5% ਕਰ ਦਿੱਤੀ ਹੈ।

ਰਿਫਾਈਨਡ ਸੋਇਆਬੀਨ ਤੇਲ ਅਤੇ ਰਿਫਾਈਨਡ ਪਾਮ ਤੇਲ ‘ਤੇ ਡਿਊਟੀ 32.5% ਤੋਂ ਘਟਾ ਕੇ 27.5% ਕਰ ਦਿੱਤੀ ਗਈ ਹੈ, ਜਦਕਿ ਕੱਚੇ ਸੂਰਜਮੁਖੀ ਦੇ ਤੇਲ ‘ਤੇ ਡਿਊਟੀ 10% ਤੋਂ ਘਟਾ ਕੇ ਸਿਫਰ (ਜ਼ੀਰੋ) ਕਰ ਦਿੱਤੀ ਗਈ ਹੈ।

ਰਿਫਾਈਨਡ ਸੂਰਜਮੁਖੀ ਦੇ ਤੇਲ ‘ਤੇ ਕਸਟਮ ਡਿਊਟੀ 32.5% ਤੋਂ ਘਟਾ ਕੇ 22.5% ਕਰ ਦਿੱਤੀ ਗਈ ਹੈ।

ਇਨ੍ਹਾਂ ਕਟੌਤੀਆਂ ਨਾਲ ਖਾਣ ਵਾਲੇ ਤੇਲ ਦੀ ਦਰਾਮਦ ਲਾਗਤ ਘਟਣ ਦੀ ਉਮੀਦ ਹੈ, ਜਿਸ ਨਾਲ ਖਪਤਕਾਰਾਂ ਨੂੰ ਕੀਮਤਾਂ ਦੇ ਮਾਮਲੇ ਵਿੱਚ ਰਾਹਤ ਮਿਲ ਸਕਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।