ਚੰਡੀਗੜ੍ਹ, 24 ਸਤੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨੇ ਈਡੀ ਦੀ ਛਾਪੇਮਾਰੀ ਖਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਪੰਜਾਬ ਸਰਕਾਰ ਵੱਲੋਂ ਤੁਰੰਤ ਸੁਣਵਾਈ ਦੀ ਮੰਗ ਵਾਲੀ ਪਟੀਸ਼ਨ ‘ਤੇ ਕਾਰਵਾਈ ਕਰਦਿਆਂ ਹਾਈ ਕੋਰਟ ਨੇ ਈ.ਡੀ. (ED) ਦੀਆਂ ਛਾਪੇਮਾਰੀਆਂ ਦੀ ਨਿਗਰਾਨੀ ਲਈ ਇੱਕ ਵਾਰੰਟ ਅਧਿਕਾਰੀ ਨਿਯੁਕਤ ਕੀਤਾ ਹੈ। ਵਾਰੰਟ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੌਕੇ ‘ਤੇ ਜਾ ਕੇ ਛਾਪੇਮਾਰੀ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਅਦਾਲਤ ਨੂੰ ਰਿਪੋਰਟ ਸੌਂਪਣ।
ਵਾਰੰਟ ਅਧਿਕਾਰੀ ਕੋਲ ਛਾਪੇਮਾਰੀ ਵਾਲੀ ਥਾਂ ‘ਤੇ ਕਿਸੇ ਵੀ ਸਮੇਂ ਜਾਣ ਅਤੇ ਨਿਰੀਖਣ ਕਰਨ ਦਾ ਅਧਿਕਾਰ ਹੈ। ਉਨ੍ਹਾਂ ਨੂੰ ਇਸ ਮਾਮਲੇ ‘ਤੇ ਸਥਿਤੀ ਰਿਪੋਰਟ ਅੱਜ ਦੁਪਹਿਰ 2 ਵਜੇ ਤੱਕ ਹਾਈ ਕੋਰਟ ਨੂੰ ਸੌਂਪਣੀ ਹੋਵੇਗੀ।
ਪੰਜਾਬ ਸਰਕਾਰ ਨੇ ਈ.ਡੀ. ਦੀ ਕਾਰਵਾਈ ਸਬੰਧੀ ਹਾਈ ਕੋਰਟ ਤੋਂ ਤੁਰੰਤ ਨਿਆਂਇਕ ਦਖਲ ਦੀ ਮੰਗ ਕੀਤੀ ਸੀ। ਅਦਾਲਤ ਨੇ ਇਸ ਪਟੀਸ਼ਨ ਦੇ ਆਧਾਰ ‘ਤੇ ਮਾਮਲੇ ਦੀ ਸੁਣਵਾਈ ਕੀਤੀ ਅਤੇ ਵਾਰੰਟ ਅਧਿਕਾਰੀ ਦੀ ਨਿਯੁਕਤੀ ਦੇ ਹੁਕਮ ਦਿੱਤੇ।












