ਚੰਡੀਗੜ੍ਹ, 24 ਸਤੰਬਰ, ਬੋਲੇ ਪੰਜਾਬ ਬਿਊਰੋ :
ਆਮ ਆਦਮੀ ਪਾਰਟੀ (ਆਪ) ਅੱਜ ਮੋਹਾਲੀ ਸਥਿਤ ਗਮਾਡਾ (GMADA) ਦਫ਼ਤਰ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੇ ਵਿਰੋਧ ਵਿੱਚ ਕੇਂਦਰੀ ਜਾਂਚ ਏਜੰਸੀ ਦੀਆਂ ਟੀਮਾਂ ਦਾ ਘਿਰਾਓ ਕਰੇਗੀ। ਪਾਰਟੀ ਨੇ ਦੋਸ਼ ਲਾਇਆ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਰਾਹੀਂ ਪੰਜਾਬ ਸਰਕਾਰ ਅਤੇ ਅਧਿਕਾਰੀਆਂ ‘ਤੇ ਦਬਾਅ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
‘ਆਪ’ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੀਆਂ ਛਾਪੇਮਾਰੀਆਂ ਦੇ ਬਾਵਜੂਦ ਈਡੀ ਨੂੰ ਹੁਣ ਤੱਕ ਕੁਝ ਵੀ ਨਹੀਂ ਮਿਲਿਆ ਹੈ। ਈਡੀ ਦੀ ਕਾਰਵਾਈ ਦੇ ਸਮੇਂ ਅਤੇ ਤਰੀਕੇ ‘ਤੇ ਸਵਾਲ ਚੁੱਕਦਿਆਂ ਪਾਰਟੀ ਨੇ ਇਸ ਨੂੰ ਅਧਿਕਾਰੀਆਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰਾਰ ਦਿੱਤਾ। ‘ਆਪ’ ਨੇ ਕਿਹਾ ਕਿ ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ਵਿੱਚ ਈਡੀ ਦੀ ਸਰਗਰਮੀ ਤੇਜ਼ ਹੋ ਗਈ ਹੈ; ਪਾਰਟੀ ਨੇ ਇਹ ਵੀ ਕਿਹਾ ਕਿ ਪੰਜਾਬ ਭਾਜਪਾ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗਾ।












