ਪਟਿਆਲਾ, 25 ਸਤੰਬਰ, ਬੋਲੇ ਪੰਜਾਬ ਬਿਊਰੋ ;
ਭਾਖੜਾ ਨਹਿਰ ਵਿੱਚ ਛਾਲ ਮਾਰਨ ਕਾਰਨ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਇੱਕ ਕੁੜੀ ਵੱਲੋਂ ਉਸ ਨੂੰ ਕਥਿਤ ਤੌਰ ‘ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਪੈਸਿਆਂ ਲਈ ਦਬਾਅ ਪਾਇਆ ਜਾ ਰਿਹਾ ਸੀ।
ਪਿਤਾ ਨੇ ਦਾਅਵਾ ਕੀਤਾ ਕਿ ਉਹ ਸਕੂਲ ਗਏ ਸਨ ਅਤੇ ਉਨ੍ਹਾਂ ਨੇ ਪ੍ਰਿੰਸੀਪਲ ਤੇ ਇੱਕ ਹੋਰ ਅਧਿਆਪਕ ਨੂੰ ਇਸ ਮਾਮਲੇ ਬਾਰੇ ਜਾਣੂ ਕਰਵਾਇਆ ਸੀ।












