ਚੰਡੀਗੜ੍ਹ, 28 ਸਤੰਬਰ, ਬੋਲੇ ਪੰਜਾਬ ਬਿਊਰੋ :
ਉਸਾਰੀ ਅਧੀਨ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਪੰਜ ਹੋ ਗਈ ਹੈ। ਇਹ ਘਟਨਾ ਅੰਬਾਲਾ ਵਿੱਚ ਐਤਵਾਰ ਦੁਪਹਿਰ ਕਰੀਬ 3 ਵਜੇ ਵਾਪਰੀ ਜਦੋਂ ਤੀਜੀ ਮੰਜ਼ਿਲ ਲਈ ਲੈਂਟਰ ਪਾਇਆ ਜਾ ਰਿਹਾ ਸੀ; ਇਸ ਦੌਰਾਨ ਇਮਾਰਤ ਦਾ ਇੱਕ ਹਿੱਸਾ ਡਿੱਗ ਪਿਆ, ਜਿਸ ਨਾਲ ਮਜ਼ਦੂਰ ਮਲਬੇ ਹੇਠ ਦੱਬੇ ਗਏ।
ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਸੂਚਨਾ ਮਿਲਣ ‘ਤੇ NDRF ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਹੁਣ ਤੱਕ 13 ਲੋਕਾਂ ਨੂੰ ਮਲਬੇ ਵਿੱਚੋਂ ਬਾਹਰ ਕੱਢ ਕੇ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਵਿੱਚੋਂ ਚਾਰ ਨੂੰ ਹਸਪਤਾਲ ਪਹੁੰਚਣ ‘ਤੇ ਮ੍ਰਿਤਕ ਐਲਾਨ ਦਿੱਤਾ ਅਤੇ ਚਾਰ ਹੋਰਾਂ ਦਾ ਇਲਾਜ ਚੱਲ ਰਿਹਾ ਹੈ। ਬਾਕੀ ਵਿਅਕਤੀਆਂ ਨੂੰ ਡਾਕਟਰੀ ਸਹਾਇਤਾ ਮਿਲਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ।ਰਾਤ 9:40 ਵਜੇ ਮਲਬੇ ਵਿੱਚੋਂ ਇੱਕ ਹੋਰ ਲਾਸ਼ ਬਰਾਮਦ ਕੀਤੀ ਗਈ।












