ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਾਸ਼

ਚੰਡੀਗੜ੍ਹ ਪੰਜਾਬ

ਸਰੀਰ ‘ਤੇ ਮਿਲੇ ਸੱਟਾਂ ਦੇ ਗੰਭੀਰ ਨਿਸ਼ਾਨ; ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ!

ਚੰਡੀਗੜ੍ਹ, 28 ਸਤੰਬਰ ,ਬੋਲੇ ਪੰਜਾਬ ਬਿਊਰੋ;

ਪਠਾਨਕੋਟ ਵਿੱਚ ਸ਼ਿਵ ਸੈਨਾ ਹਿੰਦ ਕੋਰ ਕਮੇਟੀ ਦੇ ਚੇਅਰਮੈਨ ਰਵੀ ਸ਼ਰਮਾ ਦੇ ਭਰਾ ਦੀ ਭੇਦਭਰੇ ਹਾਲਾਤਾਂ ‘ਚੋ ਘਰ ਵਿੱਚ ਲਾਸ਼ ਮਿਲੀ। ਉਹ ਬੈੱਡਰੂਮ ਵਿੱਚ ਲਹੂ-ਲੁਹਾਣ ਪਏ ਸਨ। ਮ੍ਰਿਤਕ ਦੀ ਪਛਾਣ 35 ਸਾਲਾ ਜਤਿੰਦਰ ਸ਼ਰਮਾ ਨਿਵਾਸੀ ਲਕਸ਼ਮੀ ਗਾਰਡਨ ਕਾਲੋਨੀ (ਢਾਕੀ) ਵਜੋਂ ਹੋਈ ਹੈ। ਜਤਿੰਦਰ ਦੇ 2 ਬੱਚੇ ਹਨ, ਇੱਕ ਬੇਟਾ ਅਤੇ ਇੱਕ ਬੇਟੀ

ਜਤਿੰਦਰ ਸ਼ਰਮਾ ਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਮੁਤਾਬਕ ਜਤਿੰਦਰ ਦੀ ਮੌਤ ਹਸਪਤਾਲ ਪਹੁੰਚਣ ਤੋਂ ਲਗਭਗ ਇੱਕ ਘੰਟਾ ਪਹਿਲਾਂ ਹੀ ਹੋ ਚੁੱਕੀ ਸੀ। ਜਤਿੰਦਰ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਸਿਵਲ ਹਸਪਤਾਲ ਵਿੱਚ ਤਿੰਨ ਡਾਕਟਰਾਂ ਦੇ ਪੈਨਲ ਨੇ ਪੋਸਟਮਾਰਟਮ ਕੀਤਾ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਪਰਿਵਾਰਕ ਮੈਂਬਰਾਂ ਨੇ ਕਤਲ ਦਾ ਖਦਸ਼ਾ ਜਤਾਇਆ ਹੈ। ਉਹਨਾਂ ਕਿਹਾ ਕਿ ਇਸ ਦੀ ਨਿਰਪੱਖ ਜਾਂਚ ਕੀਤੀ ਜਾਵੇ। ਪਰਿਵਾਰ ਨੇ ਡਰਾਈਵਰ ‘ਤੇ ਕਤਲ ਦਾ ਸ਼ੱਕ ਜਤਾਇਆ ਹੈ। ਰਵੀ ਸ਼ਰਮਾ ਨੇ ਕਿਹਾ ਕਿ ਜੇਕਰ ਮਾਮਲੇ ਦੀ ਜਾਂਚ ‘ਚ ਲਾਪਰਵਾਹੀ ਵਰਤੀ ਗਈ ਤਾਂ ਸ਼ਿਵ ਸੈਨਿਕ ਸੜਕ ‘ਤੇ ਉੱਤਰ ਕੇ ਪ੍ਰਦਰਸ਼ਨ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।