ਇੰਟਰ ਕਾਲਜ ਸਾਈਕਲਿੰਗ ਟਰੈਕ ਮੁਕਾਬਲੇ ਵਿੱਚ ਸਰਕਾਰੀ ਕਾਲਜ ਐੱਸ.ਏ.ਐੱਸ. ਨਗਰ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ

ਚੰਡੀਗੜ੍ਹ ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਸਤੰਬਰ ,ਬੋਲੇ ਪੰਜਾਬ ਬਿਊਰੋ:

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਏ ਗਏ ਇੰਟਰ ਕਾਲਜ ਸਾਈਕਲਿੰਗ ਟਰੈਕ ਮੁਕਾਬਲਿਆਂ ਵਿੱਚ ਸਰਕਾਰੀ ਕਾਲਜ ਐੱਸ.ਏ.ਐੱਸ. ਨਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ।

ਮੁਕਾਬਲਿਆਂ ਦੌਰਾਨ ਕਾਲਜ ਦੇ ਵਿਦਿਆਰਥੀ ਜਸ਼ਨਪ੍ਰੀਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਗੋਲਡ ਮੈਡਲ ਹਾਸਲ ਕੀਤੇ। ਇਸੇ ਤਰ੍ਹਾਂ ਪ੍ਰਿਥਵੀਰਾਜ ਚੌਹਾਨ ਨੇ ਇੱਕ ਸਿਲਵਰ ਅਤੇ ਇੱਕ ਬਰੌਂਜ ਮੈਡਲ ਜਿੱਤਿਆ। ਅਨੀਕੇਤ ਕੁਮਾਰ ਨੇ ਵੀ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਦਿਆਂ ਇੱਕ ਸਿਲਵਰ ਅਤੇ ਇੱਕ ਬਰੌਂਜ ਮੈਡਲ ਆਪਣੇ ਨਾਮ ਕੀਤੇ।

ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਪ੍ਰੋਫੈਸਰ ਜਗਤਾਰ ਸਿੰਘ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਭਾਗ ਲੈ ਕੇ ਕਾਲਜ ਅਤੇ ਯੂਨੀਵਰਸਿਟੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਕਾਲਜ ਦੇ ਵਿਦਿਆਰਥੀਆਂ ਵੱਲੋਂ ਸਾਈਕਲਿੰਗ ਦੇ ਖੇਤਰ ਵਿੱਚ ਹਾਸਲ ਕੀਤੀਆਂ ਇਹ ਉਪਲਬਧੀਆਂ ਕਾਲਜ ਲਈ ਮਾਣ ਵਾਲੀ ਗੱਲ ਹਨ ਅਤੇ ਹੋਰ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨਗੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।