ਫਰੀਦਕੋਟ, 28 ਸਤੰਬਰ, ਬੋਲੇ ਪੰਜਾਬ ਬਿਊਰੋ :
ਫਰੀਦਕੋਟ ਦੇ ਜੈਤੋ ਦੇ ਪਿੰਡ ਸੇਢਾ ਸਿੰਘ ਵਾਲਾ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ।
ਮ੍ਰਿਤਕਾਂ ਦੀ ਪਛਾਣ ਬੱਬੂ ਸਿੰਘ (37) ਪੁੱਤਰ ਰਜਿੰਦਰ ਸਿੰਘ ਅਤੇ ਰਮਨਦੀਪ ਸਿੰਘ (24) ਪੁੱਤਰ ਸੀਰਾ ਸਿੰਘ, ਦੋਵੇਂ ਵਾਸੀ ਸੇਢਾ ਸਿੰਘ ਵਾਲਾ ਵਜੋਂ ਹੋਈ ਹੈ। ਜ਼ਖਮੀਆਂ, ਅਰਸ਼ਦੀਪ ਸਿੰਘ (26) ਪੁੱਤਰ ਦਰਸ਼ਨ ਸਿੰਘ, ਵਾਸੀ ਸੇਢਾ ਸਿੰਘ ਵਾਲਾ, ਅਤੇ ਅਰਸ਼ਦੀਪ ਸਿੰਘ (30) ਪੁੱਤਰ ਹਰਭਜਨ ਸਿੰਘ, ਵਾਸੀ ਸੰਗਤਪੁਰਾ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।












