ਕੁਪਵਾੜਾ ’ਚ ਗੱਡੀ ਨਦੀ ’ਚ ਡਿੱਗੀ , 5 ਮੌਤਾਂ

ਚੰਡੀਗੜ੍ਹ ਨੈਸ਼ਨਲ ਪੰਜਾਬ

ਕੁਪਵਾੜਾ, 29 ਸਤੰਬਰ ,ਬੋਲੇ ਪੰਜਾਬ ਬਿਊਰੋ;

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਇੱਕ ਗੱਡੀ ਦੇ ਕਿਸ਼ਨਗੰਗਾ ਨਦੀ ਵਿੱਚ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਮੁਤਾਬਕ ਇਹ ਹਾਦਸਾ ਤੀਤਵਾਲ ਖੇਤਰ ਦੀ ਸੀਮਾਰੀ ਸੜਕ ’ਤੇ ਵਾਪਰਿਆ। ਵਾਹਨ ਸੜਕ ਤੋਂ ਬੇਕਾਬੂ ਹੋ ਕੇ ਨਦੀ ਵਿੱਚ ਜਾ ਡਿੱਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਬਚਾਅ ਟੀਮਾਂ ਨੇ ਤੁਰੰਤ ਰਾਹਤ ਤੇ ਬਚਾਅ ਮੁਹਿੰਮ ਸ਼ੁਰੂ ਕੀਤੀ।

ਜ਼ਖਮੀਆਂ ਨੂੰ ਬਾਹਰ ਕੱਢ ਕੇ ਨੇੜਲੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨ੍ਹਾ ਨੇ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ‘ਐਕਸ’ ’ਤੇ ਕਿਹਾ ਕਿ ਕੁਪਵਾੜਾ ਵਿੱਚ ਹੋਏ ਇਸ ਮੰਦਭਾਗੇ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਉਹ ਦੁਖੀ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖਮੀਆਂ ਨੂੰ ਹਰ ਸੰਭਵ ਅਤੇ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।