ਪਰਮਾਣੂ ਬੰਬ ਲਿਜਾਣ ਦੇ ਸਮਰੱਥ ਰੂਸ ਦਾ ਇੱਕ ਫੌਜੀ ਜਹਾਜ਼ ਕਰੈਸ਼, ਚਾਲਕ ਦਲ ਦੇ ਛੇ ਮੈਂਬਰਾਂ ਦੀ ਮੌਤ 

ਸੰਸਾਰ

ਮਾਸਕੋ, 30 ਸਤੰਬਰ, ਬੋਲੇ ਪੰਜਾਬ ਬਿਊਰੋ :

ਪਰਮਾਣੂ ਬੰਬ ਲਿਜਾਣ ਦੇ ਸਮਰੱਥ ਰੂਸ ਦਾ ਇੱਕ ਫੌਜੀ ਜਹਾਜ਼ ‘Tu-95’ ਸਿਖਲਾਈ ਉਡਾਣ ਦੌਰਾਨ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਚਾਲਕ ਦਲ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।

ਰੂਸੀ ਰੱਖਿਆ ਮੰਤਰਾਲੇ ਅਨੁਸਾਰ, ਇਹ ਜਹਾਜ਼ ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਹੀ ਰਾਜਧਾਨੀ ਮਾਸਕੋ ਤੋਂ ਲਗਭਗ 4,000 ਕਿਲੋਮੀਟਰ ਦੂਰ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਡਿੱਗ ਕੇ ਹਾਦਸਾਗ੍ਰਸਤ ਹੋ ਗਿਆ। ਜ਼ਮੀਨ ਨਾਲ ਟਕਰਾਉਣ ‘ਤੇ ਜਹਾਜ਼ ਦਾ ਈਂਧਨ ਟੈਂਕ ਫਟ ਗਿਆ, ਜਿਸ ਨਾਲ ਅੱਗ ਲੱਗ ਗਈ।

ਇਹ ਜਹਾਜ਼ ਹਵਾ ਵਿੱਚ ਈਂਧਨ ਭਰੇ ਬਿਨਾਂ ਲਗਭਗ 10,500 ਕਿਲੋਮੀਟਰ ਦੀ ਦੂਰੀ ਤੈਅ ਕਰ ਸਕਦਾ ਹੈ। ਇਸ ਤੋਂ ਇਲਾਵਾ, ਇਹ 9,000 ਕਿਲੋਗ੍ਰਾਮ ਤੱਕ ਦੇ ਹਥਿਆਰ ਲਿਜਾਣ ਦੇ ਸਮਰੱਥ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।