ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 30 ਸਤੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ। ਇਹ ਮਾਮਲਾ ਭਾਸ਼ਾ ਵਿਭਾਗ ਦੀ ਭਰਤੀ ’ਚ ਹੋਈਆਂ ਕਥਿਤ ਬੇਨਿਯਮੀਆਂ ਨਾਲ ਸਬੰਧਿਤ ਹੈ। ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੇ ਪ੍ਰਬੰਧਕੀ ਸਕੱਤਰ ਨੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। 

ਦੱਸਣਯੋਗ ਹੈ ਕਿ ਭਾਸ਼ਾ ਵਿਭਾਗ ’ਚ 42 ਖੋਜ ਸਹਾਇਕਾਂ ਦੀ ਭਰਤੀ ਪਿਛਲੇ ਕਾਫੀ ਸਮੇਂ ਤੋਂ ਵਿਵਾਦਾਂ ’ਚ ਘਿਰੀ ਹੋਈ ਹੈ ਅਤੇ ਇਹ ਮਾਮਲਾ ਅਦਾਲਤ ਤੱਕ ਵੀ ਪਹੁੰਚਿਆ ਸੀ। ਪੰਜਾਬ ਸਰਕਾਰ ਕੋਲ ਪੁੱਜੀਆਂ ਸ਼ਿਕਾਇਤਾਂ ’ਚ ਇਹ ਕਿਹਾ ਗਿਆ ਸੀ ਕਿ ਭਰਤੀ ਮੁਹਿੰਮ ਦੌਰਾਨ ਯੋਗਤਾ ਦੇ ਮਾਪਦੰਡਾਂ ’ਚ ਬਦਲਾਅ ਅਤੇ ਰਾਖਵੇਂਕਰਨ ਦੇ ਨਿਯਮਾਂ ਦੀ ਉਲੰਘਣਾ ਹੋਈ ਹੈ। ਇਨ੍ਹਾਂ ਸ਼ਿਕਾਇਤਾਂ ਮਗਰੋਂ ਭਰਤੀ ਪ੍ਰਕਿਰਿਆ ਵੀ ਪ੍ਰਭਾਵਿਤ ਹੋਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।