ਤਖ਼ਤ ਸ੍ਰੀ ਪਟਨਾ ਸਾਹਿਬ ਦੇ ਅਹੁਦੇਦਾਰਾਂ ਵੱਲੋਂ ਲਾਲਗੰਜ ਗੁਰਦੁਆਰਾ ਨਾਨਕ ਸ਼ਾਹੀ ਦੇ ਵਿਕਾਸ ਲਈ ਵਿਧਾਇਕ ਤੇ ਡੀਐਮ ਨਾਲ ਮੁਲਾਕਾਤ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਨੇ ਵੈਸ਼ਾਲੀ ਜ਼ਿਲ੍ਹੇ ਦਾ ਦੌਰਾ ਕਰਕੇ ਇਤਿਹਾਸਕ ਗੁਰਦੁਆਰਾ ਨਾਨਕ ਸ਼ਾਹੀ, ਲਾਲਗੰਜ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ, ਸਥਾਨਕ ਸਮੱਸਿਆਵਾਂ ਤੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਹਾਜੀਪੁਰ ਵਿਖੇ ਲਾਲਗੰਜ ਦੇ ਵਿਧਾਇਕ ਸੰਜੇ ਕੁਮਾਰ ਸਿੰਘ ਨੇ ਤਖ਼ਤ ਸਾਹਿਬ ਦੇ ਅਹੁਦੇਦਾਰਾਂ ਦਾ ਸਵਾਗਤ ਕੀਤਾ। ਇਸ ਉਪਰੰਤ ਵਿਧਾਇਕ ਨਾਲ ਗੁਰਦੁਆਰਾ ਨਾਨਕ ਸ਼ਾਹੀ ਪਹੁੰਚ ਕੇ ਸਥਾਨਕ ਗੁਰਦੁਆਰਾ ਕਮੇਟੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀਆਂ ਮੌਜੂਦਾ ਲੋੜਾਂ ਅਤੇ ਸੰਗਤ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਲਈ ਗਈ। ਇਸ ਦੌਰਾਨ 5 ਅਕਤੂਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਸਬੰਧੀ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਬਾਰੇ ਵੀ ਵਿਚਾਰ ਕੀਤਾ ਗਿਆ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਅਹੁਦੇਦਾਰਾਂ ਨੇ ਵੈਸ਼ਾਲੀ ਦੀ ਡਿਪਟੀ ਕਮਿਸ਼ਨਰ ਵਰਸ਼ਾ ਸਿੰਘ ਨਾਲ ਮੁਲਾਕਾਤ ਕਰਕੇ ਲਾਲਗੰਜ ਗੁਰਦੁਆਰਾ ਸਾਹਿਬ ਦੇ ਵਿਕਾਸ, ਸੰਗਤ ਲਈ ਬਿਹਤਰ ਸਹੂਲਤਾਂ ਅਤੇ ਸਥਾਨਕ ਸਮੱਸਿਆਵਾਂ ਦੇ ਜਲਦ ਹੱਲ ਲਈ ਸਹਿਯੋਗ ਦੀ ਮੰਗ ਕੀਤੀ। ਵਿਧਾਇਕ ਸੰਜੇ ਕੁਮਾਰ ਸਿੰਘ ਨੇ ਗੁਰਦੁਆਰਾ ਸਾਹਿਬ ਦੀ ਬਿਹਤਰੀ ਅਤੇ ਸੇਵਾ ਕਾਰਜਾਂ ਲਈ ਸਰਕਾਰ ਅਤੇ ਆਪਣੇ ਪੱਧਰ ’ਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।