ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 3 ਅਸ਼ਕਤੂਬਰ ,ਬੋਲੇ ਪੰਜਾਬ ਬਿਊਰੋ;

ਕਾਕਰੋਚ ਜਨਤਾ ਪਾਰਟੀ ਦੇ ਆਗੂ ਅਭਿਜੀਤ ਦੀਪਕੇ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵੱਡੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਉਨ੍ਹਾਂ ਮੁਤਾਬਕ, ਇਹ ਪ੍ਰਦਰਸ਼ਨ 10 ਅਕਤੂਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਕੀਤਾ ਜਾਵੇਗਾ।

ਦੀਪਕੇ ਨੇ ਕਿਹਾ ਕਿ ਜੇਕਰ ਗਿਆਨੇਸ਼ ਕੁਮਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੰਦੇ ਤਾਂ ਦੇਸ਼ ਭਰ ਤੋਂ ਪਾਰਟੀ ਦੇ ਸਮਰਥਕ ਦਿੱਲੀ ਪਹੁੰਚ ਕੇ ਵਿਰੋਧ ਦਰਜ ਕਰਵਾਉਣਗੇ। ਇਸ ਤੋਂ ਪਹਿਲਾਂ ਮੁੰਬਈ ਦੇ ਸ਼ਿਵਾਜੀ ਪਾਰਕ ਵਿਖੇ ਪਾਰਟੀ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ‘ਜੰਤਰ-ਮੰਤਰ 2.0’ ਅੰਦੋਲਨ ਦੀ ਚਿਤਾਵਨੀ ਦਿੱਤੀ ਸੀ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਦੀਪਕੇ ਨੇ ਕਿਹਾ ਕਿ ਜੇਕਰ ਦਿੱਲੀ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕਰਦੀ ਹੈ ਤਾਂ ਜਿਸ ਥਾਂ ’ਤੇ ਉਨ੍ਹਾਂ ਨੂੰ ਰੋਕਿਆ ਜਾਵੇਗਾ, ਉਹੀ ਥਾਂ ਉਨ੍ਹਾਂ ਲਈ ਜੰਤਰ-ਮੰਤਰ ਬਣ ਜਾਵੇਗੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ ਅਤੇ ਉਹ ਮਹਾਤਮਾ ਗਾਂਧੀ ਵੱਲੋਂ ਦਿਖਾਏ ਗਏ ਅਹਿੰਸਾ ਦੇ ਰਸਤੇ ’ਤੇ ਚੱਲਣਗੇ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।