ਚੰਡੀਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਸ੍ਰੀ ਪਰਗਟ ਸਿੰਘ ਜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਬਣਨ ’ਤੇ ਦਿਲੋਂ ਬਹੁਤ-ਬਹੁਤ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਉਹ ਸ੍ਰੀ ਪਰਗਟ ਸਿੰਘ ਜੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦੇ ਹਨ ਅਤੇ ਉਮੀਦ ਕਰਦੇ ਹਨ ਕਿ ਉਹ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਗੇ।
ਉਨ੍ਹਾਂ ਸ੍ਰੀ ਪਰਗਟ ਸਿੰਘ ਜੀ ਦੇ ਸਫਲ ਕਾਰਜਕਾਲ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।












