9 ਅਕਤੂਬਰ ਨੂੰ Akal Takht ਦੇ ਜਥੇਦਾਰ ਕੋਲ ਸਬੂਤਾਂ ਸਣੇ ਜਾਵਾਂਗੀ: Roop Kaur Sandhu

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 3 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਕੁਝ ਦਿਨ ਪਹਿਲਾਂ ਪਾਰਟੀ ਵਿੱਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ ਕੌਰ ਸੰਧੂ ਨੇ ਅੱਜ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਹ 9 ਅਕਤੂਬਰ ਨੂੰ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਸੰਪਰਕ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇਸ ਮਾਮਲੇ ਨਾਲ ਸਬੰਧਤ ਜੋ ਵੀ ਜਾਣਕਾਰੀ ਅਤੇ ਸਬੂਤ ਹਨ, ਉਹ ਜਥੇਦਾਰ ਸਾਹਿਬ ਦੇ ਸਾਹਮਣੇ ਰੱਖੇ ਜਾਣਗੇ।

ਰੂਪ ਕੌਰ ਸੰਧੂ ਨੇ ਆਪਣੇ ਵੀਡੀਓ ਬਿਆਨ ਵਿੱਚ ਕਿਹਾ ਕਿ ‘ਬਹਿਰੀਨ ਵਾਲੀ ਬੀਬੀ’ ਤੋਂ ਲੈ ਕੇ ਉਨ੍ਹਾਂ ਕੋਲ ਜੋ ਕੁਝ ਵੀ ਹੈ, ਉਹ ਸਾਰਾ 9 ਅਕਤੂਬਰ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਉਹ ਆਪਣੀ ਗੱਲ ਨੂੰ ਸਬੂਤਾਂ ਦੇ ਆਧਾਰ ’ਤੇ ਰੱਖਣਾ ਚਾਹੁੰਦੇ ਹਨ ਤਾਂ ਜੋ ਜਥੇਦਾਰ ਸਾਹਿਬ ਪੂਰੇ ਮਾਮਲੇ ਤੋਂ ਜਾਣੂ ਹੋ ਸਕਣ।‘ਜਥੇਦਾਰ ਸਾਹਿਬ ਜੋ ਫ਼ੈਸਲਾ ਦੇਣਗੇ, ਉਹ ਲੋਕਾਂ ਦੀ ਕਚਹਿਰੀ ਵਿੱਚ ਵੀ ਰੱਖਾਂਗੀ’

ਉਨ੍ਹਾਂ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਫ਼ੈਸਲੇ ਦਾ ਇੰਤਜ਼ਾਰ ਕਰਨਗੇ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਬਾਰੇ ਫ਼ੈਸਲਾ ਲੈਣਗੇ। ਉਨ੍ਹਾਂ ਆਪਣੇ ਬਿਆਨ ਵਿੱਚ ਇਹ ਵੀ ਕਿਹਾ ਕਿ ਇਸ ਮਾਮਲੇ ਨਾਲ ਸਬੰਧਤ ਜਿਹੜੀ ਵੀ ਗੱਲ ਉਨ੍ਹਾਂ ਕੋਲ ਹੈ, ਉਹ ਉਸ ਨੂੰ ਛੁਪਾਉਣ ਦੀ ਬਜਾਏ ਸਬੂਤਾਂ ਸਮੇਤ ਸਬੰਧਤ ਧਾਰਮਿਕ ਸੰਸਥਾ ਦੇ ਸਾਹਮਣੇ ਰੱਖਣਾ ਚਾਹੁੰਦੇ ਹਨ।

ਰੂਪ ਕੌਰ ਸੰਧੂ ਨੇ ਕਿਹਾ ਕਿ ਜੇਕਰ ਪੀੜਤ ਬੀਬੀ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸਾਹਮਣੇ ਪੇਸ਼ ਹੋਣਾ ਚਾਹੇਗੀ ਤਾਂ ਉਹ ਉਸ ਨੂੰ ਵੀ ਆਪਣੇ ਨਾਲ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਪੀੜਤ ਬੀਬੀ ਆਪਣਾ ਪੱਖ ਖੁਦ ਜਥੇਦਾਰ ਸਾਹਿਬ ਦੇ ਸਾਹਮਣੇ ਰੱਖਣਾ ਚਾਹੇ ਤਾਂ ਇਸ ਲਈ ਵੀ ਉਹ ਉਸ ਦੀ ਮਦਦ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।