ਅੰਮ੍ਰਿਤਸਰ 4 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫ਼ੋਟਕ ਸਪਲਾਈ ਨੈੱਟਵਰਕ ਨੂੰ ਤਬਾਹ ਕਰਕੇ ਇੱਕ ਵੱਡੀ ਸਫ਼ਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕੋਲੋਂ 1 ਏ.ਕੇ.-47 ਰਾਈਫ਼ਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ 2 ਹੱਥਗੋਲੇ (ਹੈਂਡ ਗ੍ਰੇਨੇਡ) ਬਰਾਮਦ ਕੀਤੇ ਗਏ ਹਨ।
ਡੀ.ਜੀ.ਪੀ. ਗੌਰਵ ਯਾਦਵ ਨੇ ਇਸ ਸਬੰਧ ਵਿੱਚ ਆਪਣੇ ਸੋਸ਼ਲ ਮੀਡੀਆ ਖ਼ਾਤੇ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਹੈ ਅਤੇ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਵਿੱਚ ਸ਼ਾਮਲ ਹੈ ਇਸ ਸਬੰਧ ਵਿੱਚ ਅਸਲਾ ਐਕਟ ਅਤੇ ਵਿਸਫ਼ੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਅੰਮ੍ਰਿਤਸਰ ਦੇ ਘਰਿੰਡਾ ਪੁਲੀਸ ਥਾਣੇ ਵਿਖੇ ਕੇਸ ਦਰਜ ਕੀਤਾ ਗਿਆ ਹੈ। ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ਅਤੇ ਇਹਨਾਂ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਜਾਂਚ ਜਾਰੀ ਹੈ












