ਚੰਡੀਗੜ੍ਹ 4 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਲੋਹੀਆਨਗਰ ਥਾਣਾ ਖੇਤਰ ਵਿੱਚ ਇੱਕ ਮਹਿਲਾ ਚਲਦੀ ਕਾਰ ਦੇ ਬੋਨਟ ’ਤੇ ਲਟਕੀ ਹੋਈ ਦਿਖਾਈ ਦਿੱਤੀ। ਇਸ ਖੌਫ਼ਨਾਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੀੜਤ ਮਹਿਲਾ ਨੇ ਦੋਸ਼ ਲਾਇਆ ਹੈ ਕਿ ਕਾਰ ਉਸ ਦਾ ਪਤੀ ਚਲਾ ਰਿਹਾ ਸੀ ਅਤੇ ਜਦੋਂ ਉਸ ਨੇ ਕਾਰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪਤੀ ਨੇ ਗੱਡੀ ਰੋਕਣ ਦੀ ਬਜਾਏ ਉਸ ਦੀ ਜਾਨ ਜੋਖਮ ਵਿੱਚ ਪਾਉਂਦਿਆਂ ਕਾਰ ਦੀ ਰਫ਼ਤਾਰ ਵਧਾ ਦਿੱਤੀ।
ਮਹਿਲਾ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੁਨੀਤਾ ਨੇ ਆਪਣੇ ਪਤੀ ਮਿਅੰਕ ਨੂੰ ਕਿਸੇ ਹੋਰ ਮਹਿਲਾ ਦੋਸਤ ਨਾਲ ਕਾਰ ਵਿੱਚ ਬੈਠੇ ਦੇਖ ਲਿਆ ਸੀ, ਜਿਸ ਤੋਂ ਬਾਅਦ ਉਸ ਨੇ ਗੱਡੀ ਰੋਕਣ ਦਾ ਇਸ਼ਾਰਾ ਕੀਤਾ। ਦੋਸ਼ ਹੈ ਕਿ ਮਿਅੰਕ ਨੇ ਗੱਡੀ ਰੋਕਣ ਦੀ ਥਾਂ ਅੱਗੇ ਵਧਾ ਦਿੱਤੀ, ਜਿਸ ’ਤੇ ਸੁਨੀਤਾ ਨੇ ਆਪਣੀ ਜਾਨ ਬਚਾਉਣ ਲਈ ਬੋਨਟ ’ਤੇ ਛਾਲ ਮਾਰ ਦਿੱਤੀ। ਵਾਇਰਲ ਵੀਡੀਓ ਵਿੱਚ ਮਹਿਲਾ ਚਲਦੀ ਹੋਈ ਕਾਰ ਦੇ ਅਗਲੇ ਹਿੱਸੇ ’ਤੇ ਲਟਕੀ ਹੋਈ ਨਜ਼ਰ ਆ ਰਹੀ ਹੈ, ਜਦੋਂਕਿ ਆਸ-ਪਾਸ ਦੇ ਲੋਕਾਂ ਨੇ ਇਸ ਦੀ ਵੀਡੀਓ ਬਣਾ ਕੇ ਪੁਲੀਸ ਨੂੰ ਸੂਚਨਾ ਦਿੱਤੀ।ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਲੋਹੀਆਨਗਰ ਥਾਣਾ ਖੇਤਰ ਵਿੱਚ ਇੱਕ ਮਹਿਲਾ ਚਲਦੀ ਕਾਰ ਦੇ ਬੋਨਟ ’ਤੇ ਲਟਕੀ ਹੋਈ ਦਿਖਾਈ ਦਿੱਤੀ। ਇਸ ਖੌਫ਼ਨਾਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੀੜਤ ਮਹਿਲਾ ਨੇ ਦੋਸ਼ ਲਾਇਆ ਹੈ ਕਿ ਕਾਰ ਉਸ ਦਾ ਪਤੀ ਚਲਾ ਰਿਹਾ ਸੀ ਅਤੇ ਜਦੋਂ ਉਸ ਨੇ ਕਾਰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪਤੀ ਨੇ ਗੱਡੀ ਰੋਕਣ ਦੀ ਬਜਾਏ ਉਸ ਦੀ ਜਾਨ ਜੋਖਮ ਵਿੱਚ ਪਾਉਂਦਿਆਂ ਕਾਰ ਦੀ ਰਫ਼ਤਾਰ ਵਧਾ ਦਿੱਤੀ।
ਮਹਿਲਾ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੁਨੀਤਾ ਨੇ ਆਪਣੇ ਪਤੀ ਮਿਅੰਕ ਨੂੰ ਕਿਸੇ ਹੋਰ ਮਹਿਲਾ ਦੋਸਤ ਨਾਲ ਕਾਰ ਵਿੱਚ ਬੈਠੇ ਦੇਖ ਲਿਆ ਸੀ, ਜਿਸ ਤੋਂ ਬਾਅਦ ਉਸ ਨੇ ਗੱਡੀ ਰੋਕਣ ਦਾ ਇਸ਼ਾਰਾ ਕੀਤਾ। ਦੋਸ਼ ਹੈ ਕਿ ਮਿਅੰਕ ਨੇ ਗੱਡੀ ਰੋਕਣ ਦੀ ਥਾਂ ਅੱਗੇ ਵਧਾ ਦਿੱਤੀ, ਜਿਸ ’ਤੇ ਸੁਨੀਤਾ ਨੇ ਆਪਣੀ ਜਾਨ ਬਚਾਉਣ ਲਈ ਬੋਨਟ ’ਤੇ ਛਾਲ ਮਾਰ ਦਿੱਤੀ। ਵਾਇਰਲ ਵੀਡੀਓ ਵਿੱਚ ਮਹਿਲਾ ਚਲਦੀ ਹੋਈ ਕਾਰ ਦੇ ਅਗਲੇ ਹਿੱਸੇ ’ਤੇ ਲਟਕੀ ਹੋਈ ਨਜ਼ਰ ਆ ਰਹੀ ਹੈ, ਜਦੋਂਕਿ ਆਸ-ਪਾਸ ਦੇ ਲੋਕਾਂ ਨੇ ਇਸ ਦੀ ਵੀਡੀਓ ਬਣਾ ਕੇ ਪੁਲੀਸ ਨੂੰ ਸੂਚਨਾ ਦਿੱਤੀ।












