ਤਰਨਤਾਰਨ, 5 ਅਕਤੂਬਰ, ਬੋਲੇ ਪੰਜਾਬ ਬਿਊਰੋ :
ਤਰਨ ਤਾਰਨ ਜਿਲ੍ਹੇ ਵਿੱਚ ਆਪਣੇ ਮਾਮੇ ਦੀ ਧੀ ਨਾਲ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ, ਜਦਕਿ ਉਸਦੇ ਪਿਤਾ ਦੀ ਹਾਲਤ ਗੰਭੀਰ ਬਣੀ ਹੋਈ ਹੈ। ਲੜਕੀ ਦੇ ਘਰ ਵਾਲੇ ਲੜਕੇ ਦੇ ਘਰ ਪਹੁੰਚੇ ਅਤੇ ਪਿਤਾ-ਪੁੱਤਰ ਦੋਵਾਂ ‘ਤੇ ਗੋਲੀਆਂ ਚਲਾ ਦਿੱਤੀਆਂ।
ਹਮਲੇ ਤੋਂ ਬਾਅਦ, ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਪੁੱਤਰ ਦੀ ਮੌਤ ਹੋ ਗਈ। ਉਸਦਾ ਵਿਆਹ ਕਰੀਬ ਡੇਢ ਮਹੀਨਾ ਪਹਿਲਾਂ ਹੀ ਹੋਇਆ ਸੀ।
ਇਹ ਘਟਨਾ ਝਬਾਲ ਥਾਣੇ ਅਧੀਨ ਪੈਂਦੇ ਪਿੰਡ ਪੰਜਵੜ ਵਿਖੇ ਵਾਪਰੀ; ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ।











