MP ਅੰਮ੍ਰਿਤਪਾਲ ਸਿੰਘ ਨੂੰ ਬਿਮਾਰ ਦਾਦੀ ਨਾਲ ਵੀਡੀਓ ਕਾਲ ਕਰਨ ਦੀ ਇਜਾਜ਼ਤ ਮਿਲੀ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 7 ਅਕਤੂਬਰ, ਬੋਲੇ ਪੰਜਾਬ ਬਿਊਰੋ :

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਆਪਣੀ ਬਿਮਾਰ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ ਦਾਦੀ ਨਾਲ 10 ਮਿੰਟ ਦੀ ਗੱਲਬਾਤ ਕਰਨ ਦੀ ਮਨਜ਼ੂਰੀ ਦਿੱਤੀ ਹੈ।

ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਨੇ ਮੰਗਲਵਾਰ ਨੂੰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤਾ। ਅਦਾਲਤ ਦੇ ਨਿਰਦੇਸ਼ਾਂ ਅਨੁਸਾਰ, ਅੰਮ੍ਰਿਤਪਾਲ ਸਿੰਘ 7 ਅਕਤੂਬਰ ਤੋਂ ਬਾਅਦ ਦੇ ਪੰਜ ਦਿਨਾਂ ਦੌਰਾਨ ਇੱਕ ਵਾਰ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲਬਾਤ ਕਰ ਸਕਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।