ਤਰਨਤਾਰਨ ‘ਚ ਦੋ ਨੌਜਵਾਨਾਂ ਦਾ ਕਤਲ

ਚੰਡੀਗੜ੍ਹ ਪੰਜਾਬ

ਤਰਨਤਾਰਨ, 7 ਅਕਤੂਬਰ, ਬੋਲੇ ਪੰਜਾਬ ਬਿਊਰੋ :

ਅੱਜ ਬੁੱਧਵਾਰ ਸਵੇਰੇ ਤਰਨ ਤਾਰਨ ਵਿੱਚ ਦੋ ਨੌਜਵਾਨਾਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਚੋਹਲਾ ਸਾਹਿਬ ਨੇੜੇ ਵਾਪਰੀ। ਦੋਵਾਂ ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਸ ਸ਼ੁਰੂ ਕਰ ਦਿੱਤੀ।

ਮ੍ਰਿਤਕਾਂ ਦੀ ਪਛਾਣ ਪੱਖੋਪੁਰ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਅਤੇ ਖਾਰਾ ਦੇ ਰਹਿਣ ਵਾਲੇ ਬਿੱਲਾ ਵਜੋਂ ਹੋਈ ਹੈ। ਪੁਲਿਸ ਅਨੁਸਾਰ, ਦੋਵਾਂ ਨੌਜਵਾਨਾਂ ਦਾ ਕਤਲ ਕਿਸੇ ਹੋਰ ਥਾਂ ‘ਤੇ ਕੀਤਾ ਗਿਆ ਸੀ; ਬਾਅਦ ਵਿੱਚ ਮੁਲਜ਼ਮਾਂ ਨੇ ਉਨ੍ਹਾਂ ਦੀਆਂ ਲਾਸ਼ਾਂ ਚੋਹਲਾ ਸਾਹਿਬ ਨੇੜੇ ਸੁੱਟ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ।

ਪੁਲਿਸ ਨੇ ਲਾਸ਼ਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਜਾਂਸ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।