ਕੇਂਦਰ ਵਲੋਂ ਸੁਪਰੀਮ ਕੋਰਟ ‘ਚ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਵਿਰੋਧ

ਚੰਡੀਗੜ੍ਹ ਨੈਸ਼ਨਲ ਪੰਜਾਬ

ਚੰਡੀਗੜ੍ਹ, 8 ਅਕਤੂਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਇਸ ਵੇਲੇ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਰਜ਼ੀ ‘ਤੇ 28 ਅਕਤੂਬਰ ਨੂੰ ਸੁਣਵਾਈ ਹੋਣੀ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇਸ ਕਦਮ ਦਾ ਵਿਰੋਧ ਕੀਤਾ ਹੈ।

ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ, ਇਸ ਪੜਾਅ ‘ਤੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਬਾਰੇ ਫੈਸਲਾ ਲੈਣਾ ਉਚਿਤ ਨਹੀਂ ਹੋਵੇਗਾ। ਕੇਂਦਰ ਦੇ ਇਸ ਰੁਖ਼ ਤੋਂ ਬਾਅਦ, ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਉਹ ਹੁਣ ਰਾਜੋਆਣਾ ਦੀ ਪਟੀਸ਼ਨ ‘ਤੇ ਉਸਦੇ ਗੁਣ-ਦੋਸ਼ਾਂ ਦੇ ਆਧਾਰ ‘ਤੇ ਸੁਣਵਾਈ ਕਰੇਗਾ। ਜ਼ਿਕਰਯੋਗ ਹੈ ਕਿ ਰਾਜੋਆਣਾ ਨੇ ਦਲੀਲ ਦਿੱਤੀ ਹੈ ਕਿ ਉਸਦੀ ਰਹਿਮ ਦੀ ਅਪੀਲ 2012 ਤੋਂ ਰਾਸ਼ਟਰਪਤੀ ਕੋਲ ਲੰਬਿਤ ਪਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।