ਅਮਰਜੀਤ ਸਿੰਘ ਚਾਵਲਾ ਬਲਾਤਕਾਰ ਮਾਮਲੇ ‘ਚ SIT ਗਠਿਤ 

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ, 8 ਅਕਤੂਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਕਥਿਤ ਬਲਾਤਕਾਰ ਦੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਇਸ ਐਸ.ਆਈ.ਟੀ. ਦੀ ਅਗਵਾਈ ਫਰੀਦਕੋਟ ਦੇ ਐਸ.ਐਸ.ਪੀ. ਗੁਰਬੰਸ ਬੈਂਸ ਕਰਨਗੇ। ਟੀਮ ਵਿੱਚ ਵਿਜੀਲੈਂਸ ਦੇ ਐਸ.ਐਸ.ਪੀ. ਸਿਮਰਨਜੀਤ ਲੰਗ ਅਤੇ ਡੀ.ਐਸ.ਪੀ. ਕਰਨ ਸੰਧੂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਧਰਮ ਯੁੱਧ ਮੋਰਚਾ’ ਦੇ ਇੱਕ ਵਫ਼ਦ ਨੂੰ ਭਰੋਸਾ ਦਿਵਾਇਆ ਸੀ ਕਿ ਸੂਬਾ ਸਰਕਾਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਮਾਮਲੇ ਦੀ ਤੇਜ਼, ਪਾਰਦਰਸ਼ੀ ਅਤੇ ਡੂੰਘਾਈ ਨਾਲ ਜਾਂਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ ਦੀ ਜਾਂਚ ਲਈ ਤੁਰੰਤ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।