ਸਾਬਕਾ ਅਕਾਲੀ ਆਗੂ ਰੂਪ ਕੌਰ ਸੰਧੂ ਨੇ ਸੁਰੱਖਿਆ ਮੰਗੀ

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ, 9 ਅਕਤੂਬਰ, ਬੋਲੇ ਪੰਜਾਬ ਬਿਊਰੋ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਇੱਕ ਮਾਮਲੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਵਾਲੀਆਂ ਪੀੜਤ ਔਰਤਾਂ ਨੂੰ ਧਮਕੀਆਂ ਮਿਲਣ ਦੇ ਦੋਸ਼ ਲੱਗੇ ਹਨ। ਸਾਬਕਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ ਨੇ ਅੱਜ ਇੱਕ ਵੀਡੀਓ ਜਾਰੀ ਕਰਦਿਆਂ ਇਹ ਦਾਅਵਾ ਕੀਤਾ ਹੈ।

ਉਨ੍ਹਾਂ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਇਨ੍ਹਾਂ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

ਬੀਬੀ ਰੂਪ ਕੌਰ ਸੰਧੂ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਡੀ.ਜੀ.ਪੀ. ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਟਾਸਕ ਫੋਰਸ ਇਨ੍ਹਾਂ ਪੀੜਤ ਔਰਤਾਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਇਨ੍ਹਾਂ ਔਰਤਾਂ ਦੇ ਨਾਲ ਅਕਾਲ ਤਖ਼ਤ ਸਾਹਿਬ ਵਿਖੇ ਜਾਣ ਦਾ ਐਲਾਨ ਕੀਤਾ, ਤਾਂ ਉਨ੍ਹਾਂ ‘ਤੇ ਵੀ ਉੱਥੇ ਨਾ ਜਾਣ ਲਈ ਦਬਾਅ ਪਾਇਆ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।