ਗੌਰਵ ਯਾਦਵ ਪੰਜਾਬ ਦੇ ਰੈਗੂਲਰ DGP ਨਿਯੁਕਤ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 9 ਅਕਤੂਬਰ, ਬੋਲੇ ਪੰਜਾਬ ਬਿਊਰੋ :

ਗੌਰਵ ਯਾਦਵ ਨੂੰ ਪੰਜਾਬ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। UPSC ਨੇ ਰੈਗੂਲਰ DGP ਦੇ ਅਹੁਦੇ ਲਈ ਸਰਕਾਰ ਨੂੰ ਤਿੰਨ ਨਾਵਾਂ ਦਾ ਇੱਕ ਪੈਨਲ ਭੇਜਿਆ ਸੀ ਅਤੇ ਸਰਕਾਰ ਨੇ ਯਾਦਵ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਗੌਰਵ ਯਾਦਵ ਹੁਣ ਤੱਕ ਪੰਜਾਬ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦੀ ਨਿਯੁਕਤੀ ਨਾਲ ਸੂਬੇ ਨੂੰ ਪੂਰੇ ਸਮੇਂ ਲਈ ਪੁਲਿਸ ਮੁਖੀ ਮਿਲ ਗਿਆ ਹੈ। ਇਹ ਨਿਯੁਕਤੀ ਇੱਕ ਲੰਮੀ ਪ੍ਰਕਿਰਿਆ ਤੋਂ ਬਾਅਦ ਹੋਈ ਹੈ ਜਿਸ ਦੌਰਾਨ ਵੱਖ-ਵੱਖ ਅਧਿਕਾਰੀਆਂ ਦੇ ਨਾਵਾਂ ‘ਤੇ ਵਿਚਾਰ ਕੀਤਾ ਗਿਆ ਸੀ। UPSC ਨੇ ਪੰਜਾਬ ਸਰਕਾਰ ਨੂੰ ਤਿੰਨ ਸੀਨੀਅਰ IPS ਅਧਿਕਾਰੀਆਂ ਦਾ ਪੈਨਲ ਸੌਂਪਿਆ ਸੀ ਅਤੇ ਇਸ ਪੈਨਲ ਵਿੱਚੋਂ ਗੌਰਵ ਯਾਦਵ ਦੀ ਚੋਣ ਕੀਤੀ ਗਈ ਸੀ। ਸਰਕਾਰ ਨੇ UPSC ਦੀਆਂ ਸਿਫ਼ਾਰਸ਼ਾਂ ‘ਤੇ ਵਿਚਾਰ ਕਰਨ ਤੋਂ ਬਾਅਦ ਇਹ ਫੈਸਲਾ ਲਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।