ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਦੇ ਦਿੱਤੀ ਬੱਸ ਨੂੰ ਹਰੀ ਝੰਡੀ
ਮੋਹਾਲੀ 10 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ- ਰੇਖ ਹੇਠ ਇੱਕ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ, ਫੇਜ- 11 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ- ਅਮਰਜੀਤ ਸਿੰਘ ਦੀ ਅਗਵਾਈ ਹੇਠ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਰਵਾਨਾ ਹੋਈ ਇਸ ਬੱਸ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੁਹਾਲੀ ਕੁਆਰਡੀਨੇਟਰ- ਫੂਲਰਾਜ ਸਿੰਘ ਹੋਰਾਂ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦਿੱਤੀ ਗਈ, ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਸਮਾਣਾ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਸੀਨੀਅਰ ਸਿਟੀਜਨ ਸ਼ਰਧਾਲੂ ਇਸ ਯਾਤਰਾ ਦੇ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ , ਬਾਹਗਾ ਬਾਰਡਰ ਅਤੇ ਜਲਿਆਂਵਾਲੇ ਬਾਗ ਦੇ ਦਰਸ਼ਨ ਕਰਨਗੇ, ਇਸ ਮੌਕੇ ਤੇ ਜੁੜੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਅਤੇ ਇਲਾਕੇ ਦੇ ਮਹਤਰਮ ਵਿਅਕਤੀਆਂ ਦੀ ਹਾਜ਼ਰੀ ਵਿੱਚ ਫੂਲਰਾਜ ਸਿੰਘ – ਹਲਕਾ ਕੁਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਵੱਲੋਂ ਤੀਰਥ ਯਾਤਰਾ ਯੋਜਨਾ ਸਬੰਧੀ ਵਿਸਥਾਰਤ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਦੀ ਤਰਫੋਂ ਇਸ ਯਾਤਰਾ ਨੂੰ ਲੈ ਕੇ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਉਹਨਾਂ ਦੇ ਆਉਣ -ਜਾਣ, ਰਹਿਣ -ਸਹਿਣ ਆਦਿ ਸਬੰਧੀ ਪੂਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ, ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਉਹਨਾਂ ਨੂੰ ਇਹਨਾਂ ਇਤਿਹਾਸਿਕ ਸਥਾਨਾਂ ਦੀ ਦੇ ਵਿਸਥਾਰ ਵਿੱਚ ਲੋੜੀਂਦੀ ਜਾਣਕਾਰੀ ਬੱਸ ਵਿੱਚ ਮੌਜੂਦ ਗਾਈਡ ਵੱਲੋਂ ਹਰ ਵੇਲੇ ਮੁਹਈਆ ਕਰਵਾਈ ਜਾਂਦੀ ਰਹੇਗੀ। ਇਸ ਮੌਕੇ ਤੇ ਸਟੇਟ ਐਵਾਰਡੀ – ਫੂਲਰਾਜ ਸਿੰਘ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਹਰ ਖਿੱਤੇ ਦੇ ਲੋਕਾਂ ਦੀ ਭਲਾਈ ਲਈ ਸਰਬਪੱਖੀ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਚੁੱਕਾ ਹੈ ਅਤੇ ਸਮੁੱਚੇ ਪੰਜਾਬ ਦੇ ਵਿਕਾਸ ਦੀ ਰਫਤਾਰ ਹੋਰ ਤੇਜ਼ ਕਰ ਦਿੱਤੀ ਗਈ ਹੈ। ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ ਫੂਲਰਾਜ ਸਿੰਘ ਕੌਂਸਲਰ ਅਮਰਜੀਤ ਸਿੰਘ, ਸਵਰਨ ਲਤਾ- ਫੇਜ਼- 11 , ਸਰਬਜੀਤ ਕੌਰ ਦਾਊ, ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ, ਨਿਰਮਲ ਸਿੰਘ, ਹਰਬੰਸ ਸਿੰਘ, ਗੁਰਵਿੰਦਰ ਕੌਰ ਵੀ ਹਾਜ਼ਰ ਸਨ,












