ਅਕਾਲ ਤਖ਼ਤ ਦੇ ਭਗੌੜਿਆਂ ਨਾਲ ਸਮਝੌਤਾ ਨਹੀਂ ਕਰਾਂਗੇ:ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 11 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਗਰੂਰ ਛੱਡ ਕੇ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਵਾਲੇ ਫ਼ੈਸਲੇ ਨੂੰ ਸਵੀਕਾਰ ਕਰ ਲੈਂਦੇ ਹਨ ਤਾਂ ਪੰਥਕ ਏਕਤਾ ਹੋ ਸਕਦੀ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਪੰਥਕ ਏਕਤਾ ਵਿੱਚ ਸਭ ਤੋਂ ਵੱਡਾ ਅੜਿੱਕਾ ਹੀ ਸ੍ਰੀ ਬਾਦਲ ਦਾ ਹੰਕਾਰ ਹੈ। ਉਨ੍ਹਾਂ ਸਾਫ਼ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਮੰਨ ਕੇ ਹੀ ਸਾਰੀਆਂ ਪੰਥਕ ਪਾਰਟੀਆਂ ਅਤੇ ਨੇਤਾਵਾਂ ਵਿੱਚ ਆਪਸੀ ਏਕਤਾ ਅੱਜ ਵੀ ਹੋ ਸਕਦੀ ਹੈ ਅਤੇ ਅਕਾਲੀ ਏਕਤਾ ਦਾ ਹੋਣਾ ਪੰਜਾਬ ਦੇ ਭਲੇ ਲਈ ਲਾਜ਼ਮੀ ਹੈ। ਉਹ ਅੱਜ ਮਾਨਸਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਲਖਵਿੰਦਰ ਸਿੰਘ ਮੂਸਾ ਦੇ ਘਰ ਉਨ੍ਹਾਂ ਪਾਰਟੀ ’ਚ ਸ਼ਾਮਲ ਕਰਵਾਉਣ ਲਈ ਪੁੱਜੇ ਹੋਏ ਸਨ।

ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਦੇਸ਼ ਲਈ ਅਜ਼ਾਦੀ ਹਾਸਲ ਕਰਨ ਅਤੇ ਅਜ਼ਾਦੀ ਤੋਂ ਮਗਰੋਂ ਮੁਲਕ ਵਿੱਚ ਲੋਕ ਰਾਜ ਅਤੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਕਰਨ ਲਈ ਲੰਬੇ ਸੰਘਰਸ਼ ਵਿੱਚ ਹਮੇਸ਼ਾ ਮੁਹਰਲੀ ਕਤਾਰ ਵਿੱਚ ਖੜ੍ਹਕੇ ਲੜਾਈ ਲੜੀ ਹੈ, ਪਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੇ ਸਭ ਬਰਬਾਦ ਕਰ ਦਿੱਤਾ। ਸੁਖਬੀਰ ਨੇ 100 ਸਾਲ ਤੋਂ ਪੁਰਾਣੀ ਪਰਾਟੀ ਨੂੰ ਖੇਰੂੰ-ਖੇਰੂੰ ਕਰ ਦਿੱਤਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨਾਲ ਕੋਈ ਏਕਤਾ ਨਹੀਂ ਹੋ ਸਕਦੀ, ਜਦੋਂਕਿ ਪੰਜਾਬ ਦੀ ਵਰਤਮਾਨ ਸਥਿਤੀ ਨੂੰ ਦੇਖਦਿਆਂ ਵਾਰਿਸ ਪੰਜਾਬ ਨਾਲ ਸਮਝੌਤਾ ਹੋ ਸਕਦਾ ਹੈ। ਭਾਜਪਾ ਨਾਲ ਵੀ ਕੋਈ ਗੱਲਬਾਤ ਨਹੀਂ ਹੋ ਸਕਦੀ ਹੈ।ਇਸੇ ਦੌਰਾਨ ਲਖਵਿੰਦਰ ਸਿੰਘ ਮੂਸਾ ਨੇ ਪਾਰਟੀ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਐੱਸ ਜੀ ਪੀ ਸੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਜਸਵੰਤ ਸਿੰਘ ਕੋਟੜਾ ਵੀ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।