ਡਿਊਟੀ ਖਤਮ ਕਰਕੇ ਘਰ ਜਾ ਰਹੇ ASI ਦੀ ਗੋਲੀਆਂ ਮਾਰ ਕੇ ਹੱਤਿਆ 

ਚੰਡੀਗੜ੍ਹ ਪੰਜਾਬ

ਤਰਨਤਾਰਨ, 12 ਅਕਤੂਬਰ, ਬੋਲੇ ਪੰਜਾਬ ਬਿਊਰੋ :

ਤਰਨਤਾਰਨ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ (ASI) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਐਤਵਾਰ ਦੇਰ ਸ਼ਾਮ ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਆਪਣੀ ਡਿਊਟੀ ਖਤਮ ਕਰਕੇ ਮੋਟਰਸਾਈਕਲ ‘ਤੇ ਘਰ ਪਰਤ ਰਹੇ ਸਨ। ਮੌਕੇ ‘ਤੇ ਪਹੁੰਚੇ ਡੀ.ਆਈ.ਜੀ. ਸੰਦੀਪ ਸ਼ਰਮਾ ਨੇ ਦੱਸਿਆ ਕਿ ਏ.ਐਸ.ਆਈ. ਨੂੰ ਦੋ ਗੋਲੀਆਂ ਲੱਗੀਆਂ ਸਨ। ਉਨ੍ਹਾਂ ਕਿਹਾ ਕਿ ਕੁਝ ਸੁਰਾਗ ਮਿਲੇ ਹਨ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਮ੍ਰਿਤਕ ਏ.ਐਸ.ਆਈ. ਇਕਬਾਲ ਸਿੰਘ (55) ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਸਨ। ਉਹ ਫਿਰੋਜ਼ਪੁਰ ਵਿਖੇ ਕਾਊਂਟਰ ਇੰਟੈਲੀਜੈਂਸ ਯੂਨਿਟ ਵਿੱਚ ਤਾਇਨਾਤ ਸਨ।

ਇਸ ਘਟਨਾ ਨੂੰ 11 ਸਤੰਬਰ ਨੂੰ ਵਾਪਰੇ ਇੱਕ ਕਤਲ ਨਾਲ ਜੋੜਿਆ ਜਾ ਰਿਹਾ ਹੈ। ਉਸ ਦਿਨ, ਇਕਬਾਲ ਸਿੰਘ ਦੇ ਭਤੀਜੇ ਅਜਮੀਤ ਸਿੰਘ ਦੀ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਮਾਮਲੇ ਦਾ ਮੁਲਜ਼ਮ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ ਸੀ ਅਤੇ ਬਾਅਦ ਵਿੱਚ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।