ਨਵੀ ਦਿੱਲੀ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਦਿੱਲੀ ਵਿੱਚ ਰੋਸ ਪ੍ਰਦਰਸ਼ਨਾਂ ਅਤੇ ਧਰਨਿਆਂ ਲਈ ਨਿਰਧਾਰਤ ਥਾਵਾਂ ਬਾਰੇ ਇੱਕ ਵੱਡਾ ਬਦਲਾਅ ਕੀਤਾ ਗਿਆ ਹੈ। ਜੰਤਰ-ਮੰਤਰ ‘ਤੇ ਹੁਣ ਧਰਨਾ-ਪ੍ਰਦਰਸ਼ਨ ਨਹੀਂ ਹੋ ਸਕਣਗੇ। ਦਿੱਲੀ ਵਿੱਚ ਪ੍ਰਦਰਸ਼ਨ ਅਤੇ ਧਰਨਾ ਦੇਣ ਲਈ 3 ਨਵੇਂ ਸਥਾਨ ਤੈਅ ਕੀਤੇ ਗਏ ਹਨ।
ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਦਰਸ਼ਨ ਕਰਨ ਲਈ ਬਿਹਤਰ ਥਾਵਾਂ ਦੀ ਪਛਾਣ ਕਰਨ ਵਾਸਤੇ ਇੱਕ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਇਹ ਦੇਖਣਾ ਸੀ ਕਿ ਲੋਕਾਂ ਨੂੰ ਆਪਣੀ ਮੰਗ ਚੁੱਕਣ ਅਤੇ ਵਿਰੋਧ ਜਤਾਉਣ ਲਈ ਮੌਜੂਦਾ ਥਾਵਾਂ ਤੋਂ ਇਲਾਵਾ ਦੂਜੀਆਂ ਥਾਵਾਂ ਕਿਵੇਂ ਦਿੱਤੀਆਂ ਜਾ ਸਕਦੀਆਂ ਹਨ।
ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਜੰਤਰ-ਮੰਤਰ ਤੋਂ ਇਲਾਵਾ ਇਨ੍ਹਾਂ ਤਿੰਨ ਸਥਾਨਾਂ ਨੂੰ ਪ੍ਰਦਰਸ਼ਨ ਲਈ ਤੈਅ ਕੀਤਾ ਗਿਆ ਹੈ। ਹੁਣ ਦਿੱਲੀ ਦੇ ਰਾਮਲੀਲਾ ਮੈਦਾਨ, ਬੁਰਾੜੀ ਗਰਾਊਂਡ ਅਤੇ ਪੂਰਬੀ ਦਿੱਲੀ ਦੇ ਸੀਬੀਡੀ (CBD) ਗਰਾਊਂਡ ਨੂੰ ਪ੍ਰਦਰਸ਼ਨ ਵਾਲੀਆਂ ਥਾਵਾਂ ਵਜੋਂ ਨਿਰਧਾਰਤ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਤਿੰਨਾਂ ਥਾਵਾਂ ‘ਤੇ ਪ੍ਰਦਰਸ਼ਨ ਕਰਨ ਲਈ ਨਿਯਮਾਂ ਅਤੇ ਵਿਵਸਥਾ ਨਾਲ ਜੁੜਿਆ ਵੱਖਰਾ ਹੁਕਮ ਵੀ ਜਾਰੀ ਕੀਤਾ ਜਾਵੇਗਾ। ਇਹ ਹੁਕਮ 28 ਅਪ੍ਰੈਲ 2022 ਨੂੰ ਜਾਰੀ ਪਿਛਲੇ ਸਥਾਈ ਹੁਕਮ ਵਿੱਚ ਅੰਸ਼ਕ ਸੋਧ ਵਜੋਂ ਜਾਰੀ ਕੀਤਾ ਗਿਆ ਹੈ।












