ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਤਲਬ ਕੀਤਾ

ਚੰਡੀਗੜ੍ਹ ਪੰਜਾਬ

ਲੁਧਿਆਣਾ 12 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਹੋਰਨਾਂ ਨੂੰ 19 ਅਕਤੂਬਰ 2026 ਨੂੰ ਚੰਡੀਗੜ੍ਹ ਸਥਿਤ ਈ ਡੀ ਦਫ਼ਤਰ ਵਿਖੇ ਤਲਬ ਕੀਤਾ ਹੈ। ਇਹ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਕਥਿਤ ਵੀਡੀਓ ਨੂੰ ਕਥਿਤ ਤੌਰ ‘ਤੇ ਏ ਆਈ ਜਨਰੇਟਡ (ਨਕਲੀ) ਸਾਬਤ ਕਰਨ ਲਈ ਤਿਆਰ ਕੀਤੀਆਂ ਗਈਆਂ ਜਾਅਲੀ ਫੋਰੈਂਸਿਕ ਤੇ ਸਾਈਬਰ ਰਿਪੋਰਟਾਂ ਨਾਲ ਜੁੜਿਆ ਹੋਇਆ ਹੈ।

ਜਾਣਕਾਰੀ ਅਨੁਸਾਰ ਈ ਡੀ ਵੱਲੋਂ ਇਸ ਮਾਮਲੇ ਵਿੱਚ ਹੋਏ ਸ਼ੱਕੀ ਵਿੱਤੀ ਲੈਣ-ਦੇਣ ਅਤੇ ਇਸ ਪਿੱਛੇ ਰਚੀ ਗਈ ਕਥਿਤ ਸਾਜ਼ਿਸ਼ ਦੇ ਵੇਰਵਿਆਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।ਇਹ ਵਿਵਾਦ ਉਸ ਸਮੇਂ ਭਖਿਆ ਸੀ ਜਦੋਂ ਗੁਰੂਗ੍ਰਾਮ ਪੁਲੀਸ ਨੇ ਇੱਕ ਕੇਸ ਦਰਜ ਕਰਕੇ ਖ਼ੁਲਾਸਾ ਕੀਤਾ ਸੀ ਕਿ ਮੁੱਖ ਮੰਤਰੀ ਦੀ ਕਥਿਤ ਵੀਡੀਓ ਨੂੰ ਜਾਅਲੀ ਸਿੱਧ ਕਰਨ ਲਈ ਮੋਟੀ ਰਕਮ ਦੇ ਬਦਲੇ ਨਕਲੀ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾਈਆਂ ਗਈਆਂ ਸਨ। ਇਸ ਮਾਮਲੇ ਵਿੱਚ ਗੁਰੂਗ੍ਰਾਮ ਪੁਲੀਸ ਪਹਿਲਾਂ ਹੀ ਦੋ ਮੁਲਜ਼ਮਾਂ ਅਰੁਣ ਮਹਿੰਦਰੂ ਅਤੇ ਅੰਕਿਤ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਨ੍ਹਾਂ ਦੋਵਾਂ ‘ਤੇ ਕਿਸੇ ਮਾਨਤਾ ਪ੍ਰਾਪਤ ਲੈਬ ਤੋਂ ਬਿਨਾਂ ਹੀ ਕਥਿਤ ਤੌਰ ‘ਤੇ ਜਾਅਲੀ ਸਾਈਬਰ ਜਾਂਚ ਰਿਪੋਰਟਾਂ ਤਿਆਰ ਕਰਨ ਦੇ ਦੋਸ਼ ਲੱਗੇ ਹਨ।ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਈਡੀ ਵੱਲੋਂ ਤਲਬ ਕੀਤੇ ਜਾਣ ਮਗਰੋਂ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਭਾਰੀ ਹਲਚਲ ਮਚ ਗਈ ਹੈ। ਵਿਰੋਧੀ ਧਿਰਾਂ ਇਸ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਅਤੇ ਸ਼ਾਮਲ ਅਧਿਕਾਰੀਆਂ ‘ਤੇ ਕਥਿਤ ਮਿਲੀਭੁਗਤ ਦੇ ਦੋਸ਼ ਲਾਉਂਦਿਆਂ ਤਿੱਖੇ ਹਮਲੇ ਕਰ ਰਹੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।