ਫਲਾਂ ਦੀ ਰੇਹੜੀ ਲਗਾਉਣ ਜਾ ਰਹੇ ਦੋ ਵਿਅਕਤੀਆਂ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ ਪੰਜਾਬ

ਪਠਾਨਕੋਟ, 14 ਅਕਤੂਬਰ, ਬੋਲੇ ਪੰਜਾਬ ਬਿਊਰੋ :

ਪਠਾਨਕੋਟ ਵਿਖੇ ਫਲਾਂ ਦੀ ਰੇਹੜੀ ਲਗਾਉਣ ਜਾ ਰਹੇ ਦੋ ਵਿਅਕਤੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਲਿਕਪੁਰ-ਸੁੰਦਰਚੱਕ ਰੋਡ ‘ਤੇ ਗਟੋਰਾ ਹਾਈਡਲ ਨਹਿਰ ਨੇੜੇ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਅੱਜ ਮੰਗਲਵਾਰ ਸਵੇਰੇ ਵਾਪਰਿਆ। ਕਰੀਬ 6:00 ਵਜੇ ਰਾਹਗੀਰਾਂ ਨੇ ਨਹਿਰ ਨੇੜੇ ਇੱਕ ਨੁਕਸਾਨੇ ਗਏ ਮੋਟਰਸਾਈਕਲ ਕੋਲ ਦੋ ਵਿਅਕਤੀਆਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਏ ਦੇਖਿਆ।

ਮ੍ਰਿਤਕਾਂ ਦੀ ਪਛਾਣ ਮੁਕੇਸ਼ ਕੁਮਾਰ (33) ਅਤੇ ਪਿੰਕਲ ਗੁਪਤਾ (52) ਵਜੋਂ ਹੋਈ ਹੈ, ਜੋ ਰਾਏਪੁਰ ਕਠਲੌਰ ਦੇ ਰਹਿਣ ਵਾਲੇ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਦੋਵੇਂ ਪਠਾਨਕੋਟ ਦੀ ਸਬਜ਼ੀ ਮੰਡੀ ਵਿੱਚ ਫਲਾਂ ਦੀ ਰੇਹੜੀ ਲਗਾ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਦੇ ਸਨ। ਉਹ ਸਵੇਰੇ ਕਰੀਬ 4:00 ਵਜੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਠਾਨਕੋਟ ਜਾ ਰਹੇ ਸਨ ਜਦੋਂ ਗਟੋਰਾ ਹਾਈਡਲ ਨਹਿਰ ਨੇੜੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।