ਪਿੰਡ ਬੱਤਾ ਦੇ ਸਰਕਾਰੀ ਸਕੂਲਾਂ ਵਿੱਚ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਲਗਾਇਆ ਜਾਗਰੂਕਤਾ ਕੈਂਪ

ਚੰਡੀਗੜ੍ਹ ਪੰਜਾਬ

ਖਰੜ, 16 ਅਕਤੂਬਰ,ਬੋਲੇ ਪੰਜਾਬ ਬਿਊਰੋ:

ਪੰਜਾਬ ਸਰਕਾਰ ਦੀ ‘ਹਰ ਸ਼ੁਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ, ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਅਨਾਮਿਕਾ ਦੀ ਦਿਸ਼ਾ-ਨਿਰਦੇਸ਼ਕ ਅਗਵਾਈ ਹੇਠ ਪਿੰਡ ਬੱਤਾ ਦੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੂੰ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪਛਾਣ, ਇਸਦੇ ਪੈਦਾ ਹੋਣ ਦੇ ਕਾਰਨਾਂ ਅਤੇ ਬਚਾਅ ਦੇ ਉਪਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟੀਮ ਵੱਲੋਂ ਸਕੂਲ ਦੇ ਆਲੇ-ਦੁਆਲੇ ਅਤੇ ਕੰਟੇਨਰਾਂ ਦਾ ਸਰਵੇ ਵੀ ਕੀਤਾ ਗਿਆ ਤਾਂ ਜੋ ਮੱਛਰ ਦੇ ਲਾਰਵੇ ਨੂੰ ਸਮੇਂ ਸਿਰ ਨਸ਼ਟ ਕੀਤਾ ਜਾ ਸਕੇ।

ਇਸ ਮੌਕੇ ਹੈਲਥ ਸੁਪਰਵਾਈਜ਼ਰ ਦਵਿੰਦਰ ਸਿੰਘ, ਹੈਲਥ ਵਰਕਰ ਮਨਪ੍ਰੀਤ ਸਿੰਘ, ਬ੍ਰੀਡਿੰਗ ਚੈਕਰਜ਼ ਅਤੇ ਸਕੂਲ ਦਾ ਸਮੁੱਚਾ ਸਟਾਫ਼ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਿਹਾ।

ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਡੇਂਗੂ ਤੋਂ ਬਚਣ ਦਾ ਸਭ ਤੋਂ ਕਾਰਗਰ ਤਰੀਕਾ ਇਸਦੀ ਰੋਕਥਾਮ ਹੈ ਅਤੇ ਸਾਨੂੰ ਆਪਣੇ ਆਸ-ਪਾਸ ਪਾਣੀ ਨਹੀਂ ਖੜ੍ਹਾ ਹੋਣ ਦੇਣਾ ਚਾਹੀਦਾ। ਉਨ੍ਹਾਂ ਅਪੀਲ ਕੀਤੀ ਕਿ ਹਰ ਹਫ਼ਤੇ ਘਰਾਂ ਅਤੇ ਸਕੂਲਾਂ ਵਿੱਚ ਕੂਲਰਾਂ, ਗਮਲਿਆਂ ਤੇ ਹੋਰਨਾਂ ਭਾਂਡਿਆਂ ਨੂੰ ਸਾਫ਼ ਕਰਕੇ ਸੁਕਾਇਆ ਜਾਵੇ ਤਾਂ ਜੋ ਮੱਛਰਾਂ ਦਾ ਪਨਪਣਾ ਰੋਕਿਆ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।