CM ਮਾਨ ਦੇ ਓਐੱਸਡੀ ‘ਰਾਜਬੀਰ ਘੁੰਮਣ’ ਸੀਬੀਆਈ ਅੱਗੇ ਪੇਸ਼

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 16 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅੱਜ ਸੀਬੀਆਈ ਅੱਗੇ ਪੇਸ਼ ਹੋਏ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।ਇਸ ਤੋਂ ਪਹਿਲਾਂ ਸੀਬੀਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓਐੱਸਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐੱਫਆਈਆਰ ’ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ।

ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐੱਸਐੱਲਪੀ) ਦਾਇਰ ਕਰ ਦਿੱਤੀ ਸੀ।ਦੱਸਣਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀਬੀਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀਬੀਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ।ਸੀਬੀਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।