ਡਾ. ਨਵਜੋਤ ਕੌਰ ਸਿੱਧੂ ਨੂੰ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਹਟਾਇਆ 

ਚੰਡੀਗੜ੍ਹ ਨੈਸ਼ਨਲ ਪੰਜਾਬ

ਚੰਡੀਗੜ੍ਹ, 16 ਅਕਤੂਬਰ, ਬੋਲੇ ਪੰਜਾਬ ਬਿਊਰੋ :

ਭਾਰਤੀ ਰਾਸ਼ਟਰਵਾਦੀ ਪਾਰਟੀ (BRP) ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਉਨ੍ਹਾਂ ਦੀਆਂ ਸਾਰੀਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ। ਉਹ ਪਾਰਟੀ ਦੀ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਲਈ ਇੰਚਾਰਜ ਵਜੋਂ ਸੇਵਾ ਨਿਭਾ ਰਹੇ ਸਨ। ਪਾਰਟੀ ਨੇ ਵੀਰਵਾਰ, 15 ਅਕਤੂਬਰ ਨੂੰ ਇਸ ਸਬੰਧੀ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ।

ਬਿਆਨ ਵਿੱਚ ਦੱਸਿਆ ਗਿਆ ਹੈ ਕਿ ਸਿਹਤ ਠੀਕ ਨਾ ਹੋਣ ਕਾਰਨ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਥਾਂ ‘ਤੇ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਪੰਜਾਬ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।