ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਮੈਰਾਥਨ 25 ਅਕਤੂਬਰ ਨੂੰ: ਕਾਲਕਾ, ਕਾਹਲੋਂ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 21 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸੰਪੂਰਨਤਾ ਦਿਵਸ ’ਤੇ 12,13 ਅਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਹੋ ਰਹੇ ਵਿਸ਼ੇਸ਼ ਸਮਾਗਮਾਂ ਵਾਸਤੇ ਜਾਗਰੂਕਤਾ ਪੈਦਾ ਕਰਨ ਵਾਸਤੇ 25 ਅਕਤੂਬਰ ਦਿਨ ਐਤਵਾਰ ਨੂੰ ਵਿਸ਼ੇਸ਼ ਮੈਰਾਥਨ ਕੱਢੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਮੈਰਾਥਨ 25 ਅਕਤੂਬਰ ਨੂੰ ਸਵੇਰੇ 6.30 ਵਜੇ ਇੰਡੀਆ ਗੇਟ ਤੋਂ ਸ਼ੁਰੂ ਹੋਵੇਗੀ ਤੇ ਕਰਤਵਿਆ ਪੱਥ ਤੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਹੁੰਦੀ ਹੋਈ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਮਾਪਤ ਹੋਵੇਗੀ। ਉਹਨਾਂ ਨੇ ਸੰਗਤਾਂ ਖਾਸ ਤੌਰ ’ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ। ਉਹਨਾਂ ਇਹ ਵੀ ਦਸਿਆ ਕਿ ਇਸ ਦੀ ਤਿਆਰੀਆਂ ਅਤੇ ਪ੍ਰਬੰਧ ਲਈ ਸਰਦਾਰ ਪਰਮਜੀਤ ਸਿੰਘ ਚੰਢੋਕ, ਸਰਦਾਰ ਰਮਿੰਦਰ ਸਿੰਘ ਸਵੀਟਾ, ਸਰਦਾਰ ਰਮਨਦੀਪ ਸਿੰਘ ਮੀਤਾ, ਰਮਨਦੀਪ ਸਿੰਘ ਥਾਪਰ ਦੀ ਕਮੇਟੀ ਬਣਾਈ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।