ਭਾਰਤ ਦਾ Most Wanted ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ‘ਚ ਗ੍ਰਿਫ਼ਤਾਰ 

ਸੰਸਾਰ ਨੈਸ਼ਨਲ

ਨਵੀਂ ਦਿੱਲੀ, 24 ਅਕਤੂਬਰ, ਬੋਲੇ ਪੰਜਾਬ ਬਿਊਰੋ :

ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਗੈਂਗਸਟਰਾਂ ਵਿੱਚੋਂ ਇੱਕ, ਹਿਮਾਂਸ਼ੂ ਭਾਊ ਨੂੰ ਅਮਰੀਕਾ ਵਿੱਚ ਐਫ.ਬੀ.ਆਈ. (FBI) ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਉਸ ‘ਤੇ ਦਿੱਲੀ ਅਤੇ ਹਰਿਆਣਾ ਸਮੇਤ ਭਾਰਤ ਦੇ ਕਈ ਰਾਜਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਫਿਰੌਤੀ ਮੰਗਣ ਅਤੇ ਹਥਿਆਰਾਂ ਦੀ ਤਸਕਰੀ ਵਰਗੇ 30 ਤੋਂ ਵੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ।

ਇੰਟਰਪੋਲ ਨੇ 2023 ਵਿੱਚ ਉਸ ਦੇ ਖਿਲਾਫ ‘ਰੈੱਡ ਕਾਰਨਰ ਨੋਟਿਸ’ ਜਾਰੀ ਕੀਤਾ ਸੀ। ਹਰਿਆਣਾ ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ‘ਤੇ 2.5 ਲੱਖ ਰੁਪਏ ਅਤੇ ਦਿੱਲੀ ਪੁਲਿਸ ਨੇ 1 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।

ਹਿਮਾਂਸ਼ੂ ਉਦੋਂ ਚਰਚਾ ਵਿੱਚ ਆਇਆ ਸੀ ਜਦੋਂ 2022 ਵਿੱਚ ਹਰਿਆਣਾ ਅੰਦਰ 24 ਘੰਟਿਆਂ ਦੇ ਅੰਦਰ-ਅੰਦਰ ਤਿੰਨ ਕਤਲ ਹੋਏ। ਉਸ ਦੇ ਗੈਂਗ ਨੇ ਯੂਟਿਊਬਰ ਐਲਵਿਸ਼ ਯਾਦਵ ਦੇ ਗੁਰੂਗ੍ਰਾਮ ਸਥਿਤ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਵੀ ਲਈ ਸੀ। ਮੰਨਿਆ ਜਾਂਦਾ ਹੈ ਕਿ ਹਿਮਾਂਸ਼ੂ, ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਵਿਰੋਧੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।