ਆਸ਼ਾ ਵਰਕਰਾਂ ਵਲੋਂ 1 ਨਵੰਬਰ ਦੀ ਸੰਗਰੂਰ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨ

ਚੰਡੀਗੜ੍ਹ ਪੰਜਾਬ

ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਕੀਤੀ ਜਾ ਰਹੀ ਹੈ ਸੂਬਾਈ ਰੈਲੀ


ਬਠਿੰਡਾ, 25 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਪ੍ਰਧਾਨ ਰਾਣੋ ਖੇੜੀ ਗਿੱਲਾਂ, ਜਨਰਲ ਸਕੱਤਰ ਲਖਵਿੰਦਰ ਕੌਰ ਝਬਾਲ ਅਤੇ ਵਿੱਤ ਸਕੱਤਰ ਹਰਨਿੰਦਰ ਕੌਰ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਦੇ ਸਾਰੇ ਹੀ ਵਿਭਾਗਾਂ ਅੰਦਰ ਸੇਵਾ ਨਿਭਾਅ ਰਹੀਆਂ ਮਹਿਲਾ ਮੁਲਾਜ਼ਮਾਂ ਦੀ ਇੱਕੋ-ਇੱਕ ਸਾਂਝੀ ਜੱਥੇਬੰਦੀ “ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ” ਵਲੋਂ ਹਰ ਪ੍ਰਕਾਰ ਦੀਆਂ ਮਹਿਲਾ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਅਤੇ ਮਹਿਲਾਵਾਂ ਦੀਆਂ ਸੇਵਾ ਹਾਲਤਾਂ ਦੀ ਬਿਹਤਰੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਸੰਘਰਸ਼ ਨੂੰ ਤੇਜ਼ ਕਰਦਿਆਂ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਵਲੋਂ ਮਿਤੀ 1 ਨਵੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡਰੀਮ ਲੈਂਡ ਕਲੋਨੀ ਦੇ ਨਜ਼ਦੀਕ ਇੱਕ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ ਅਤੇ ਇਸ ਰੈਲੀ ਵਿੱਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਵੀ ਕਤਿਾ ਜਾ ਰਿਹਾ ਹੈ। ਜੱਥੇਬੰਦੀ ਦੀਆਂ ਆਗੂਆਂ ਰਾਜ ਕੁਮਾਰੀ, ਸੰਦੀਪ ਕੌਰ, ਬੀਰਪਾਲ ਕੌਰ, ਚਰਨਜੀਤ ਕੌਰ, ਨਿਰਮਲਾ ਦੇਵੀ, ਕਮਲਜੀਤ ਕੌਰ, ਰੀਟਾ ਰਾਣੀ, ਨਸੀਬ ਕੌਰ, ਰੁਪਿੰਦਰ ਕੌਰ, ਕਮਲਜੀਤ ਕੌਰ ਮਹਿਤਾ ਨੇ ਕਿਹਾ ਹੈ ਕਿ ਬਾਕੀ ਇਸਤਰੀ ਮੁਲਾਜ਼ਮਾਂ ਵਾਂਗ ਸਰਕਾਰ ਵਲੋਂ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਵੀ ਪੂਰਾ ਨਹੀਂ ਕੀਤਾ ਗਿਆ ਹੈ ਅਥੇ ਚੋਣਾਂ ਤੋਂ ਪਹਿਲਾਂ ਮਾਣ ਭੱਤਾ ਦੁਗਣਾ ਕਰਨ ਦੇ ਐਲਾਨ ਨੂੰ ਵੀ ਸਰਕਾਰ ਭੁੱਲ ਗਈ ਹੈ। ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰਾਂ ਵਲੋਂ ਇਸ 1 ਨਵੰਬਰ ਦੀ ਪੰਜਾਬ ਭਰ ਵਿੱਚ ਪੂਰੀ ਤਿਆਰੀ ਹੈ। ਆਗੂਆਂ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ਅੰਦਰ ਲਿਆਂਦਾ ਜਾਵੇ, ਆਸ਼ਾ ਵਰਕਰਾਂ ਦੇ ਕੱਟੇ ਹੋਏ ਇੰਨਸੈਨਟਿਵਾਂ ਨੂੰ ਮੁੜ ਬਹਾਲ ਕਰਦੇ ਹੋਏ ਇਿੰਨਸੈਨਟਿਵਾਂ ਵਿੱਚ ਵਾਧਾ ਕੀਤਾ ਜਾਵੇ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀ ਹਾਜਰੀ ਰਜਿਸਟਰ ਲਗਾ ਕੇ ਹਾਜ਼ਰੀ ਯਕੀਨੀ ਬਣਾਈ ਜਾਵੇ, 7 ਆਸ਼ਾ ਵਰਕਰਾਂ ਮਗਰ ਇੱਕ ਫੈਸਿਲੀਟੇਟਰ ਰੱਖੀ ਜਾਵੇ, ਆਸ਼ਾਂ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਨੂੰ ਅਮਲੀ ਰੂਪ ਦਿੱਤਾ ਜਾਵੇ ਅਤੇ ਉਹਨਾਂ ਦੇ ਪਰਿਵਾਰ ਨੂੰ ਵੀ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ, ਜੋ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਸੇਵਾ-ਮੁਕਤ ਹੋ ਰਹੀਆਂ ਹਨ, ਉਹਨਾਂ ਨੂੰ ਮਾਣ-ਸੰਮਾਨ ਦੇ ਤੌਰ ਤੇ ਘੱਟੋ-ਘੱਟ ਪੰਜ ਲੱਖ ਰੁਪਏ ਰਾਸ਼ੀ ਦਿੱਤੀ ਜਾਵੇ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀ ਸੇਵਾ-ਮੁਕਤੀ ਤੋਂ ਬਾਅਦ ਘੱਟੋ-ਘੱਟ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ, ਆਸ਼ਾ ਵਰਕਰਾਂ ਨੂੰ ਹਰ ਮਹੀਨੇ 7 ਤਰੀਖ ਤੱਕ ਤਨਖਾਹ ਦੇਣਾ ਯਕੀਨੀ ਬਣਾਇਆ ਜਾਵੇ। ਆਗੂਆਂ ਵਲੋਂ ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਨੂੰ 1 ਨਵੰਬਰ ਦੀ ਸੰਗਰੂਰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।