ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਤੀਰਥ ਯਾਤਰਾ ਬੱਸਾਂ ਖ਼ਿਲਾਫ਼ ਸ਼ਿਕਾਇਤ ਦਾ ਲਿਆ ਨੋਟਿਸ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ ਐੱਚ ਆਰ ਸੀ) ਨੇ ਪੰਜਾਬ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚੱਲਣ ਵਾਲੀਆਂ ਏ ਸੀ ਸਲੀਪਰ ਬੱਸਾਂ ਦੀ ਸੁਰੱਖਿਆ ਉੱਪਰ ਉੱਠੇ ਸਵਾਲਾਂ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਦੇ ਸਕੱਤਰ ਨੂੰ ਨੋਟਿਸ ਜਾਰੀ ਕਰ ਕੇ ਸੱਤ ਦਿਨਾਂ ਵਿੱਚ ਬੱਸਾਂ ਦਾ ਨਿਰੀਖਣ ਕਰਨ ਅਤੇ ਬਣਦੀ ਕਾਰਵਾਈ ਕਰ ਕੇ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਹ ਨੋਟਿਸ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂਨਗੋ ਦੀ ਅਗਵਾਈ ਵਾਲੇ ਬੈਂਚ ਨੇ ਲਿਆ ਹੈ।

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਅਨੁਸਾਰ ਕਮਿਸ਼ਨ ਕੋਲ ਇਕ ਸ਼ਿਕਾਇਤ ਪਹੁੰਚੀ ਹੈ, ਜਿਸ ਵਿੱਚ ਪੰਜਾਬ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਰਤੀ ਦਾ ਰਹੀ ਏ ਸੀ ਸਲੀਪਰ ਬੱਸਾਂ ਦੇ ਢਾਂਚੇ ਵਿੱਚ ਕਥਿਤ ਗ਼ੈਰ-ਕਾਨੂੰਨੀ ਤਬਦੀਲੀਆਂ, ਡਰਾਈਵਰ ਕੈਬਿਨ ਅਤੇ ਯਾਤਰੀਆਂ ਦੇ ਹਿੱਸੇ ਵਿਚਕਾਰ ਪਾਰਟੀਸ਼ਨ, ਐਮਰਜੈਂਸੀ ਨਿਕਾਸ ਵਿੱਚ ਰੁਕਾਵਟਾਂ ਅਤੇ ਅੱਗ ਤੋਂ ਬਚਾਅ ਦੇ ਨਾਕਾਫ਼ੀ ਪ੍ਰਬੰਧਾਂ ਦੇ ਦੋਸ਼ ਲਾਏ ਗਏ ਹਨ। ਕਮਿਸ਼ਨ ਨੇ ਸਾਰੀਆਂ ਬੱਸਾਂ ਦੀ ਤੁਰੰਤ ਜਾਂਚ ਦੇ ਨਿਰਦੇਸ਼ ਦਿੱਤੇ ਹਨ।ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂਨਗੋ ਨੇ ਕਿਹਾ ਕਿ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਨੂੰ ਕਮੀਆਂ ਦੂਰ ਹੋਣ ਤੱਕ ਸੇਵਾ ਤੋਂ ਹਟਾਇਆ ਜਾਵੇ। ਇਸ ਤੋਂ ਇਲਾਵਾ ਸੱਤ ਦਿਨਾਂ ਬਾਅਦ ਪੇਸ਼ ਕੀਤੀ ਜਾਣ ਵਾਲੀ ਰਿਪੋਰਟ ਵਿੱਚ ਬੱਸਾਂ ਦੀ ਗਿਣਤੀ, ਜਾਂਚ, ਕਮੀਆਂ, ਸੁਧਾਰ ਅਤੇ ਜ਼ਿੰਮੇਵਾਰ ਅਧਿਕਾਰੀਆਂ ਤੇ ਅਪਰੇਟਰਾਂ ਖ਼ਿਲਾਫ਼ ਕਾਰਵਾਈ ਬਾਰੇ ਜਾਣਕਾਰੀ ਦੇਣ ਦੇ ਆਦੇਸ਼ ਦਿੱਤੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।